ਜਲੰਧਰ, 19 ਨਵੰਬਰ (ਐੱਮ. ਐੱਸ. ਲੋਹੀਆ)-ਸਮੂਹਿਕ ਛੁੱਟੀ ਲੈ ਕੇ ਕੰਟਰੈਕਟ ਮਲਟੀਪਰਪਜ਼ ਹੈੱਲਥ ਵਰਕਰਾਂ, ਟੀਕਾਕਰਨ ਕੈਂਪ ਬੰਦ ਕਰਕੇ 25 ਨਵੰਬਰ, ਦਿਨ ਬੁੱਧਵਾਰ ਨੂੰ ਸੰਗਰੂਰ ਵਿਖੇ ਜਾਗੋ ਰੈਲੀ ਕਰਨਗੀਆਂ। ਕੰਟਰੈਕਟ ਮਲਟੀਪਰਪਜ਼ ਹੈੱਲਥ ਵਰਕਰ ਯੂਨੀਅਨ (ਫੀ) ਪੰਜਾਬ ਦੀ ਸੂਬਾ ਪ੍ਰਧਾਨ ਸਰਬਜੀਤ ਕੌਰ ਜਲੰਧਰ ਨੇ ਜਾਣਕਾਰੀ ਦਿੱਤੀ ਕਿ ਆਪਣੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ 25 ਨਵੰਬਰ ਨੂੰ ਬੁੱਧਵਾਰ ਦਾ ਟੀਕਾਕਰਨ ਕੈਂਪ ਬੰਦ ਕਰਕੇ ਯੂਨੀਅਨ ਵਲੋਂ ਸੰਗਰੂਰ ਵਿਖੇ ਦੁਪਹਿਰ 12 ਵਜੇ ਤੋਂ ਅਗਲੇ ਦਿਨ 26 ਨਵੰਬਰ ਦੁਪਹਿਰ 12 ਵਜੇ ਤੱਕ (24 ਘੰਟੇ) ਦੀ ਰੋਸ ਰੈਲੀ ਕੀਤੀ ਜਾਵੇਗੀ। ਇਸ ਦੌਰਾਨ 25 ਨਵੰਬਰ ਰਾਤ ਨੂੰ 7 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਗੋ ਸਮੇਤ ਰੋਸ ਮਾਰਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰ ਤਰ੍ਹਾਂ ਦਾ ਆਨਲਾਈਨ ਕੰਮ ਵੀ ਬੰਦ ਕੀਤਾ ਜਾਵੇਗਾ।