ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਨੂੰ ਪ੍ਰਧਾਨ ਤੇ ਅਹੁਦੇਦਾਰ ਚੁਣਨ ਦਾ ਕੋਈ ਨੈਤਿਕ ਅਧਿਕਾਰ ਨਹੀਂ-ਸਿਮਰਨਜੀਤ ਸਿੰਘ ਮਾਨ
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਬ੍ਰਹਮ ਬੂਟਾ ਮਾਰਕੀਟ ਵਿਖ ਰੋਸ ਧਰਨਾ ਦੇ ਕੇ ਮੌਜੂਦਾ ਸ਼੍ਰੋਮਣੀ ਕਮੇਟੀ ਹਾਊਸ ਵਲੋਂ ਕਰਵਾਈ ਗਈ ਪ੍ਰਧਾਨ ਦੀ ਚੋਣ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਅਤੇ ਨਿਯਮਤ ਚੋਣਾਂ ਜਲਦ ਕਰਵਾਈਆਂ ਜਾਣ। ਇਸ ਰੋਸ ਧਰਨੇ ਨੁਮਾ ਰੋਸ ਪ੍ਰਦਰਸ਼ਨ ਵਿਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
21-11-2026