ਪੰਜਾਬ ਸਰਕਾਰ ਦਾ ਖਾਤਾ ਜਾਮ ਹੋਣਾ ‘ਆਪ’ ਸਰਕਾਰ ਦੀ ਵਿੱਤੀ ਬਦਇੰਤਜ਼ਾਮੀ ਦਾ ਨਤੀਜਾ -ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਵਿਚ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੂੰ ਉਨ੍ਹਾਂ ਦੀਆਂ ਐਕੁਆਇਰ ਕੀਤੀਆਂ ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ ਦੇ ਮਾਮਲੇ ਨੇ ਸਿਆਸੀ ਤੂਲ ਫੜ ਲਿਆ ਹੈ। ਮੁਹਾਲੀ ਦੀ ਅਦਾਲਤ ਵਲੋਂ ਪੰਜਾਬ ਸਰਕਾਰ ਦਾ ਖਾਤਾ ਅਟੈਚ ਕਰਨ ਦੇ ਹੁਕਮਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਰਕਾਰ ਦੀ ਕਾਰਜਪ੍ਰਣਾਲੀ ਅਤੇ ਵਿੱਤੀ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਅਜੀਤ ਡੈਸਕ
21-11-2026