20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਪੁਰਬ ਸਮਾਗਮਾਂ ਲਈ ਕਰਾਚੀ ਤੋਂ ਵਿਸ਼ੇਸ਼ ਰੇਲ ਗੱਡੀ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ

ਅੰਮ੍ਰਿਤਸਰ, 20 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਿਲ ਹੋਣ ਲਈ ਕਰਾਚੀ ਤੋਂ ਸਿੱਖ ਯਾਤਰੀਆਂ ਦੀ ਵਿਸ਼ੇਸ਼ ਰੇਲ ਗੱਡੀ ਅੱਜ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤੀ ਗਈ। ਕਰਾਚੀ ਕੈਂਟ ਰੇਲਵੇ ਸਟੇਸ਼ਨ ’ਤੇ ਰੱਖੇ ਗਏ ਵਿਸ਼ੇਸ਼ ਸਮਾਗਮ ਦੌਰਾਨ ਐਮ.

ਅਜੀਤ ਡੈਸਕ 21-11-2026
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਿਲ ਹੋਣ ਲਈ ਕਰਾਚੀ ਤੋਂ ਸਿੱਖ ਯਾਤਰੀਆਂ ਦੀ ਵਿਸ਼ੇਸ਼ ਰੇਲ ਗੱਡੀ ਅੱਜ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤੀ ਗਈ। ਕਰਾਚੀ ਕੈਂਟ ਰੇਲਵੇ ਸਟੇਸ਼ਨ ’ਤੇ ਰੱਖੇ ਗਏ ਵਿਸ਼ੇਸ਼ ਸਮਾਗਮ ਦੌਰਾਨ ਐਮ. ਐਨ. ਏ. ਰਮੇਸ਼ ਲਾਲ, ਪਾਕਿਸਤਾਨ ਰੇਲਵੇ ਬੋਰਡ ਦੇ ਚੇਅਰਮੈਨ, ਸਿੰਧ ਸਰਕਾਰ ਦੇ ਮਨੁੱਖੀ ਅਧਿਕਾਰ ਵਿਭਾਗ ਦੇ ਫੋਕਲ ਪਰਸਨ ਰਾਮ ਸਿੰਘ, ਡਿਵੀਜ਼ਨਲ ਸੁਪਰਡੈਂਟ ਜਮਸ਼ੇਦ ਆਲਮ, ਡਿਪਟੀ ਡੀ. ਐਸ. ਆਪਰੇਸ਼ਨਜ਼ ਤਾਰਿਕ ਅਜ਼ੀਜ਼ ਕੋਲਾਚੀ ਅਤੇ ਡੀ. ਸੀ. ਓ. ਜਹਾਨ ਬਾਬਰ ਨੇ ਸਾਂਝੇ ਤੌਰ ’ਤੇ ਇਸ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਰਾਚੀ ਤੋਂ ਰਾਮ ਸਿੰਘ ਨੇ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਕਿ ਰੇਲਵੇ ਵਲੋਂ ਸਿੰਧ ਸੂਬੇ ਦੀ ਸੰਗਤ ਲਈ ਦੋ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਨ੍ਹਾਂ ’ਚੋਂ ਇਕ ਕਰਾਚੀ ਤੋਂ ਅਤੇ ਦੂਜੀ ਹੈਦਰਾਬਾਦ ਤੇ ਲਰਕਾਣਾ ਤੋਂ ਯਾਤਰੀਆਂ ਨੂੰ ਲੈ ਕੇ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤੀ ਗਈ ਹੈ।
ਪਿਛਲੀ ਖ਼ਬਰ ਪਾਕਿਸਤਾਨ ’ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ ਭਲਕੇ 3 ਹਜ਼ਾਰ ਭਾਰਤੀ ਸ਼ਰਧਾਲੂ ਵਾਹਗਾ ਸਰ... ਅਗਲੀ ਖ਼ਬਰ ਧਰਮ ਪ੍ਰਚਾਰ ਤੇ ਵਿੱਦਿਅਕ ਸੰਸਥਾਵਾਂ ਦੀ ਪ੍ਰਫੁੱਲਤਾ ਲਈ ਯਤਨ ਜੁਟਾਵਾਂਗਾ-ਗੁਰਪ੍ਰੀਤ ਸਿੰਘ ਝੱਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।