20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼ੰਭੂ ਧਮਾਕਾ ਮਾਮਲੇ ’ਚ ਸੁਰਿੰਦਰ ਸਿੰਘ ਠੀਕਰੀਵਾਲ 10 ਦਿਨਾਂ ਦੇ ਐਨ.ਆਈ.ਏ. ਰਿਮਾਂਡ ’ਤੇ

ਐੱਸ. ਏ.

ਅਜੀਤ ਡੈਸਕ 21-11-2026
ਐੱਸ. ਏ. ਐੱਸ. ਨਗਰ, 20 ਨਵੰਬਰ (ਕਪਿਲ ਵਧਵਾ)-ਸ਼ੰਭੂ ਡੈਡੀਕੇਟਿਡ ਫਰੇਟ ਕੌਰੀਡੋਰ ਧਮਾਕੇ ਦੇ ਮਾਮਲੇ ਵਿਚ ਐਨ. ਆਈ. ਏ. ਵਲੋਂ ਗ੍ਰਿਫ਼ਤਾਰ ਕੀਤੇ ਗਏ ਸੁਰਿੰਦਰ ਸਿੰਘ ਠੀਕਰੀਵਾਲ ਨੂੰ ਅੱਜ ਮੁਹਾਲੀ ਸਥਿਤ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਮੁਲਜ਼ਮ ਨੂੰ 10 ਦਿਨਾਂ ਦੇ ਐੱਨ. ਆਈ. ਏ. ਰਿਮਾਂਡ ’ਤੇ ਭੇਜ ਦਿੱਤਾ। ਸੁਣਵਾਈ ਦੌਰਾਨ ਐੱਨ. ਆਈ. ਏ. ਦੀ ਤਰਫ਼ੋਂ ਪੇਸ਼ ਹੋਏ ਵਕੀਲ ਅਮਿਤੋਜ ਸਿੰਘ ਨੇ ਦਲੀਲ ਦਿੱਤੀ ਕਿ ਮੁਲਜ਼ਮ ਦਾ ਇਸ ਅੱਤਵਾਦੀ ਸਾਜਿਸ਼ ਵਿਚ ਹੱਥ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ‘ਤੇ ਹੋਰ ਅਹਿਮ ਜਾਣਕਾਰੀਆਂ ਹਾਸਿਲ ਕਰਨ ਲਈ ਉਸ ਤੋਂ ਪੁੱਛਗਿੱਛ ਕਰਨੀ ਜ਼ਰੂਰੀ ਹੈ। ਏਜੰਸੀ ਨੇ ਮੁਲਜ਼ਮ ਦਾ 20 ਦਿਨਾਂ ਦਾ ਪੁਲਿਸ ਰਿਮਾਂਡ ਦੇਣ ਦੀ ਮੰਗ ਕੀਤੀ। ਇਸ ਦੇ ਜਵਾਬ ਵਿਚ ਬਚਾਅ ਪੱਖ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦਲੀਲ ਦਿੱਤੀ ਕਿ ਸੁਰਿੰਦਰ ਸਿੰਘ ਸਾਲ 2020 ਵਿਚ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਜਨਵਰੀ 2022 ‘ਚ ਡੰਕੀ ਰੂਟ ਰਾਹੀਂ ਵਿਦੇਸ਼ ਚਲਾ ਗਿਆ ਸੀ ਅਤੇ ਕਰੀਬ ਦੋ ਸਾਲਾਂ ਬਾਅਦ ਅਮਰੀਕਾ ਪਹੁੰਚਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਸ਼ੰਭੂ ਧਮਾਕੇ ਦੀ ਘਟਨਾ ਨਾਲ ਕੋਈ ਸੰਬੰਧ ਨਹੀਂ ਹੈ ਅਤੇ ਨਾ ਹੀ ਉਸ ਕੋਲੋਂ ਇਸ ਮਾਮਲੇ ਵਿਚ ਕੋਈ ਬਰਾਮਦਗੀ ਹੋਈ ਹੈ। ਸੂਤਰਾਂ ਅਨੁਸਾਰ ਸੁਰਿੰਦਰ ਸਿੰਘ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ ਕਰੀਬ 12 ਐਫ. ਆਈ. ਆਰ. ਦਰਜ ਹਨ। ਹੁਣ ਅਦਾਲਤ ਵਲੋਂ ਦਿੱਤੇ ਗਏ 10 ਦਿਨਾਂ ਦੇ ਰਿਮਾਂਡ ਦੌਰਾਨ ਐੱਨ. ਆਈ. ਏ. ਵਲੋਂ ਉਸ ਤੋਂ ਮਾਮਲੇ ਸੰਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਪਿਛਲੀ ਖ਼ਬਰ ਨਾਜਾਇਜ਼ ਸੰਬੰਧਾਂ ਦੇ ਸ਼ੱਕ ਨੇ ਲਈ ਤਰਨ ਤਾਰਨ ਦੇ ਨੌਜਵਾਨ ਦੀ ਜਾਨ ਔਰਤ ਦੇ ਪਤੀ ਨੇ ਭਰਾ ਨਾਲ ਮਿਲ ਕੇ ਕੀਤਾ ਕਤਲ-ਦੋਵੇਂ ਮ... ਅਗਲੀ ਖ਼ਬਰ ਪਾਕਿਸਤਾਨ ’ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ ਭਲਕੇ 3 ਹਜ਼ਾਰ ਭਾਰਤੀ ਸ਼ਰਧਾਲੂ ਵਾਹਗਾ ਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।