ਵਿਦੇਸ਼ੀ ਧਰਤੀ ’ਤੇ ਪੰਜਾਬੀ ਦਾ ਕਤਲ
ਬਿਆਸ, 20 ਨਵੰਬਰ (ਨਰਿੰਦਰ ਸਿੰਘ)-ਬਿਆਸ ਨੇੜੇ ਵੱਸਦੇ ਪਿੰਡ ਬਾਬਾ ਸਾਵਨ ਸਿੰਘ ਨਗਰ ਦੇ ਵਸਨੀਕ ਮਨਪ੍ਰੀਤ ਸਿੰਘ ਦਾ ਵਿਦੇਸ਼ੀ ਧਰਤੀ ’ਤੇ ਪੰਜਾਬੀ ਨੌਜਵਾਨ ਵਲੋਂ ਹੀ ਕਤਲ ਕਰ ਦੇਣ ਦਾ ਸਮਾਚਾਰ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਉਮਰ 31 ਸਾਲ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜਿਸ ਨੂੰ 6 ਸਾਲ ਪਹਿਲਾਂ ਰੋਜ਼ੀ ਰੋਟੀ ਅਤੇ ਚੰਗੇ ਭਵਿੱਖ ਲਈ ਕਰਜ਼ਾ ਚੁੱਕ ਕੇ ਪੁਰਤਗਾਲ ਭੇਜਿਆ ਗਿਆ ਸੀ।
ਅਜੀਤ ਡੈਸਕ
21-11-2026