ਸਤਿਕਾਰ ਸੋਧ ਐਕਟ ਮਾਮਲਾ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਮੁੜ ਇਕੱਤਰਤਾ ਅੱਜ ਮਾਹਿਰ ਕਮੇਟੀ ਦੇ ਗੈਰ ਹਾਜ਼ਰ ਰਹਿਣ ਦੀ ਸੰਭਾਵਨਾ
ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸਤਿਕਾਰ ਸੋਧ ਐਕਟ ਮਾਮਲੇ ਸੰਬੰਧੀ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਦੁਆਰਾ ਗਠਿਤ ਪੰਜ ਮੈਂਬਰੀ ਮਾਹਿਰ ਕਮੇਟੀ ਨਾਲ ਸਾਂਝੀ ਇਕੱਤਰਤਾ ਕੱਲ੍ਹ 23 ਨਵੰਬਰ ਨੂੰ ਸਥਾਨਕ ਸਰਕਟ ਹਾਊਸ ਵਿਖੇ ਰੱਖੀ ਗਈ ਹੈ । ਪ੍ਰਾਪਤ ਵੇਰਵਿਆਂ ਅਨੁਸਾਰ ਬੀਤੇ ਦਿਨੀਂ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਦੇ ਨੋਡਲ ਅਧਿਕਾਰੀ ਵਲੋਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਪੱਤਰ ਲਿਖ ਕੇ 23 ਨਵੰਬਰ ਨੂੰ ਹੋਣ ਵਾਲੀ ਪ੍ਰਸਾਵਿਤ ਸਾਂਝੀ ਇਕੱਤਰਤਾ ਵਿਚ ਸ਼ਾਮਿਲ ਹੋਣ ਦਾ ਲਿਖਤੀ ਸੱਦਾ ਭੇਜਿਆ ਗਿਆ ਸੀ ।
ਅਜੀਤ ਡੈਸਕ
23-11-2026