24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਭੁਲੱਥ ਦੇ ਨੌਜਵਾਨ ਦੀ ਅਮਰੀਕਾ ’ਚ ਗੋਲੀਆਂ ਮਾਰ ਕੇ ਹੱਤਿਆ

ਭੁਲੱਥ (ਕਪੂਰਥਲਾ), 23 ਨਵੰਬਰ (ਮਨਜੀਤ ਸਿੰਘ ਰਤਨ)- ਸਥਾਨਕ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਘੁੰਮਣ ਉਰਫ਼ ਪੰਮਾ (35) ਪੁੱਤਰ ਸਵ.

ਅਜੀਤ ਡੈਸਕ 24-11-2026
ਭੁਲੱਥ (ਕਪੂਰਥਲਾ), 23 ਨਵੰਬਰ (ਮਨਜੀਤ ਸਿੰਘ ਰਤਨ)- ਸਥਾਨਕ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਘੁੰਮਣ ਉਰਫ਼ ਪੰਮਾ (35) ਪੁੱਤਰ ਸਵ. ਕਰਨੈਲ ਸਿੰਘ ਘੁੰਮਣ ਵਾਸੀ ਭੁਲੱਥ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਵਾਸੀ ਭੁਲੱਥ ਨੇ ਦੱਸਿਆ ਕਿ ਬੀਤੀ ਰਾਤ ਅਮਰੀਕਾ ਤੋਂ ਫ਼ੋਨ ਰਾਹੀਂ ਪਰਿਵਾਰ ਨੂੰ ਸੂਚਨਾ ਮਿਲੀ ਕਿ ਪਰਮਜੀਤ ਸਿੰਘ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿਚ ਬੈਠਾ ਹੋਇਆ ਸੀ ਕਿ ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਲੇ ਤੱਕ ਹੱਤਿਆ ਕਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਹੱਤਿਆ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਮਿਲੀ ਹੈ। ਅਮਰੀਕਾ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਆਵਾਰਾ ਕੁੱਤਿਆਂ ਨੇ 9 ਸਾਲਾ ਮਾਸੂਮ ਬੱਚੇ ਨੂੰ ਨੋਚ-ਨੋਚ ਕੇ ਮਾਰਿਆ ਅਗਲੀ ਖ਼ਬਰ ਹੁਨਰ ਪੰਜਾਬ ਪੋਰਟਲ ਨੇ ਨੌਜਵਾਨਾਂ ਦੇ ਸਪੁਨਿਆਂ ਨੂੰ ਦਿੱਤੀ ਉੱਡਾਣ-ਅਮਨ ਅਰੋੜਾ ਹੁਣ ਤੱਕ 1,700 ਵਿੱਦਿਅਕ ਤੇ ਸਿਖਲਾਈ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।