ਸ਼ਰਧਾਲੂਆਂ ਦੀ ਸਹੂਲਤ ਲਈ ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ‘24/7 ਡਿਜੀਟਲ ਪਿਲਗ੍ਰਿਮ ਅਸਿਸਟੈਂਟ ਲਾਂਚ’
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰ ਕੋਛੜ)-ਦੁਨੀਆ ਭਰ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੀਆਂ ਹਦਾਇਤਾਂ ’ਤੇ ‘24/7 ਡਿਜੀਟਲ ਪਿਲਗ੍ਰਿਮ ਅਸਿਸਟੈਂਟ ਲਾਂਚ’ ਕੀਤਾ ਗਿਆ ਹੈ। ਇਸ ਡਿਜੀਟਲ ਪਲੇਟਫ਼ਾਰਮ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ, ਰਿਹਾਇਸ਼ ਦੇ ਪ੍ਰਬੰਧਾਂ ਅਤੇ ਧਾਰਮਿਕ ਰਸਮਾਂ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਇਕੋ ਥਾਂ ’ਤੇ ਮਿਲੇਗੀ।
ਅਜੀਤ ਡੈਸਕ
24-11-2026