23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ ਦਲ ਪੁਨਰ ਸੁਰਜੀਤ ਅਤੇ ਬਸਪਾ ਵਲੋਂ ਚੋਣ ਗੱਠਜੋੜ ਦੀਆਂ ਤਿਆਰੀਆਂ ਆਰੰਭ ਗਿਆਨੀ ਹਰਪ੍ਰੀਤ ਸਿੰਘ ਤੇ ਅਵਤਾਰ ਸਿੰਘ ਕਰੀਮਪੁਰੀ ਦਰਮਿਆਨ ਹੋਈ ਮੀਟਿੰਗ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਆਗੂ ਅਵਤਾਰ ਸਿੰਘ ਕਰੀਮਪੁਰੀ ਦਰਮਿਆਨ ਬੀਤੀ ਰਾਤ ਫ਼ਰੀਦਕੋਟ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਗੱਠਜੋੜ ਸੰਬੰਧੀ ਅਹਿਮ ਮੀਟਿੰਗ ਹੋਈ। ਸੂਤਰਾਂ ਨੇ ਦੱਸਿਆ ਕਿ ਗੱਠਜੋੜ ਦਾ ਜਲਦੀ ਹੀ ਐਲਾਨ ਕੀਤਾ ਜਾ ਸਕਦਾ ਹੈ।

ਅਜੀਤ ਡੈਸਕ 24-11-2026
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਆਗੂ ਅਵਤਾਰ ਸਿੰਘ ਕਰੀਮਪੁਰੀ ਦਰਮਿਆਨ ਬੀਤੀ ਰਾਤ ਫ਼ਰੀਦਕੋਟ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਗੱਠਜੋੜ ਸੰਬੰਧੀ ਅਹਿਮ ਮੀਟਿੰਗ ਹੋਈ। ਸੂਤਰਾਂ ਨੇ ਦੱਸਿਆ ਕਿ ਗੱਠਜੋੜ ਦਾ ਜਲਦੀ ਹੀ ਐਲਾਨ ਕੀਤਾ ਜਾ ਸਕਦਾ ਹੈ। ਦੋਵਾਂ ਆਗੂਆਂ ਦੀ ਇਸ ਮੀਟਿੰਗ ਨਾਲ ਪੰਜਾਬ ਵਿਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ ਬਣ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਦੋਵੇਂ ਪਾਰਟੀਆਂ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਇਕੱਠਿਆਂ ਲੜ੍ਹਨ ਦੀ ਸਹਿਮਤੀ ਬਣ ਗਈ ਹੈ। ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਅਮਨਿੰਦਰ ਸਿੰਘ ਬੰਨੀ ਬਰਾੜ ਦੇ ਗ੍ਰਹਿ ਵਿਖੇ ਹੋਈ ਦੋਵਾਂ ਆਗੂਆਂ ਦੀ ਮੀਟਿੰਗ ਸੰਬੰਧੀ ਬੰਨੀ ਬਰਾੜ ਨੇ ਦੱਸਿਆ ਕਿ ਦੋਵਾਂ ਪਾਰਟੀਆਂ ਦਾ ਰਸਮੀ ਐਲਾਨ ਆਉਂਦੇ ਕੁਝ ਦਿਨਾਂ ਵਿਚ ਹੋ ਸਕਦਾ ਹੈ। ਇਸ ਸੰਭਾਵੀ ਗੱਠਜੋੜ ਨੂੰ ਪੰਜਾਬ ਦੀ ਸਿਆਸਤ ਵਿਚ ਅਹਿਮ ਘਟਨਾ ਵਜੋਂ ਵੇਖਿਆ ਜਾ ਰਿਹਾ ਹੈ। ਬਸਪਾ ਦਾ ਪੰਜਾਬ ਵਿਚ ਦਲਿਤ ਭਾਈਚਾਰੇ ਵਿਚ ਆਧਾਰ ਹੈ, ਜਦਕਿ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਕਰ ਰਿਹਾ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਕਾਰਨ ਪੰਜਾਬ ਵਿਚ ਨਵੇਂ ਸਮੀਕਰਨ ਬਣ ਸਕਦੇ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਪੁਨਰ ਸੁਰਜੀਤ ਨੇ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ, ਪੰਥਕ ਸੰਸਥਾਵਾਂ ਅਤੇ ਹੋਰ ਸੰਗਠਨਾਂ ਨਾਲ ਮਿਲ ਕੇ ਸਾਂਝਾ ਮੋਰਚਾ ਬਣਾਉਣ ਵਿਚ ਵੀ ਭੂਮਿਕਾ ਨਿਭਾਈ ਸੀ। ਇਸ ਮੋਰਚੇ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠਿਆਂ ਲੜ੍ਹਨ ਦਾ ਐਲਾਨ ਕੀਤਾ ਸੀ। ਅਕਾਲੀ ਦਲ ਪੁਨਰ ਸੁਰਜੀਤ ਦਾ ਬਸਪਾ ਨਾਲ ਸੰਭਾਵੀ ਗੱਠਜੋੜ ਮਗਰੋਂ ਪੰਜਾਬ ਦੀਆਂ ਹੋਰਨਾਂ ਸਿਆਸੀ ਪਾਰਟੀਆਂ ਦੀਆਂ ਚੋਣ ਤਿਆਰੀਆਂ ਅਤੇ ਗੱਠਜੋੜਾਂ ’ਤੇ ਵੀ ਇਸ ਦਾ ਅਸਰ ਪੈ ਸਕਦਾ ਹੈ। ਹਾਲ ਦੀ ਘੜੀ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਅਤੇ ਸਾਂਝੀ ਚੋਣ ਰਣਨੀਤੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।
ਪਿਛਲੀ ਖ਼ਬਰ ਸੰਤ ਅਤਰ ਸਿੰਘ ਦੀ ਬਰਸੀ ਨੂੰ ਸਮਰਪਿਤ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਵੱਖ-ਵੱਖ ਜ਼ਿਲ੍... ਅਗਲੀ ਖ਼ਬਰ ਕੈਬਨਿਟ ਮੰਤਰੀ ਅਰੋੜਾ ਵਲੋਂ ਗਿਆਨੀ ਗਿਆਨ ਸਿੰਘ ਯਾਦਗਾਰੀ ਲਾਇਬ੍ਰੇਰੀ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।