ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਸਾਲਾਨਾ ਮੇਲਾ ਅੱਜ ਤੋਂ ਸ਼ੁਰੂ
ਅਟਾਰੀ ਸਰਹੱਦ (ਅੰਮ੍ਰਿਤਸਰ), 23 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਹੁਸ਼ਿਆਰ ਨਗਰ ਅੰਮ੍ਰਿਤਸਰ ਵਿਖੇ ਜੋੜ ਮੇਲੇ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਅੰਦਰੂਨੀ ਹੋਏ ਸੁੰਦਰੀਕਰਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੰਗਤਾਂ ਦੀ ਹਾਜ਼ਰੀ ਵਿਚ ਅਰਦਾਸ ਬੇਨਤੀ ਕਰਨ ਉਪਰੰਤ ਕੀਤਾ ਗਿਆ, ਨਗਰ ਕੀਰਤਨ ਦੀ ਆਰੰਭਤਾ ਅਰਦਾਸ ਭਾਈ ਕਸ਼ਮੀਰ ਸਿੰਘ, ਹੁਕਮਨਾਮਾ ਭਾਈ ਕਿਰਪਾਲ ਸਿੰਘ ਵਲੋਂ ਲਿਆ ਗਿਆ।
ਅਟਾਰੀ ਸਰਹੱਦ (ਅੰਮ੍ਰਿਤਸਰ), 23 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਹੁਸ਼ਿਆਰ ਨਗਰ ਅੰਮ੍ਰਿਤਸਰ ਵਿਖੇ ਜੋੜ ਮੇਲੇ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਅੰਦਰੂਨੀ ਹੋਏ ਸੁੰਦਰੀਕਰਨ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੰਗਤਾਂ ਦੀ ਹਾਜ਼ਰੀ ਵਿਚ ਅਰਦਾਸ ਬੇਨਤੀ ਕਰਨ ਉਪਰੰਤ ਕੀਤਾ ਗਿਆ, ਨਗਰ ਕੀਰਤਨ ਦੀ ਆਰੰਭਤਾ ਅਰਦਾਸ ਭਾਈ ਕਸ਼ਮੀਰ ਸਿੰਘ, ਹੁਕਮਨਾਮਾ ਭਾਈ ਕਿਰਪਾਲ ਸਿੰਘ ਵਲੋਂ ਲਿਆ ਗਿਆ। ਇਸ ਮੌਕੇ ਹਾਜ਼ਰੀ ਭਰਨ ਲਈ ਪੁੱਜੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਮਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਸਾਧੂ ਸਿੰਘ, ਬਾਬਾ ਉਦੇ ਸਿੰਘ ਲੱਧੇਵਾਲ, ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਆਦਿ ਨਾਮਵਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਦੱਸਿਆ ਕਿ ਇਸ ਅਸਥਾਨ ’ਤੇ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵਲੋਂ ਭਾਰੀ ਜੋੜ ਮੇਲਾ 24, 25 ਅਤੇ 26 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ 25 ਤਰੀਕ ਰਾਤ ਤੇ 26 ਤਰੀਕ ਨੂੰ ਦਿਨ ਸਮੇਂ ਧਾਰਮਿਕ ਸਮਾਗਮ ਕਰਵਾਏ ਜਾਣਗੇ । ਉਨ੍ਹਾਂ ਦੱਸਿਆ ਕਿ 26 ਤਰੀਕ ਦੀ ਰਾਤ ਨੂੰ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਵੀ ਹੋਵੇਗੀ। ਅੱਜ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਪਿੰਡ ਹੁਸ਼ਿਆਰ ਨਗਰ, ਕਲੇਵਾਲ, ਗੁਰਦੁਆਰਾ ਬਾਉਲੀ ਸਾਹਿਬ, ਖਹਿਰੇ, ਰਾਜਾ ਤਾਲ, ਮੁਹਾਵਾ, ਨੇਸਟਾ, ਅਟਾਰੀ, ਰੋ ੜਾਂਵਾਲਾ, ਰਣੀਕੇ ਰਨਗੜ੍ਹ, ਢੋਡੀਵਿੰਡ, ਘਰਿੰਡਾ, ਘਰਿੰਡੀ, ਅਚਿੰਤਕੋਟ ਆਦਿ ਪਿੰਡਾਂ ਦੀਆਂ ਸੰਗਤਾਂ ਵਲੋਂ ਥਾਂ ਥਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਦੇਰ ਸ਼ਾਮ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਫਤਿਹ ਸਿੰਘ ਕੱਲੇਵਾਲ, ਗੁਰਦੁਆਰਾ ਇੰਸਪੈਕਟਰ ਜਸਬੀਰ ਸਿੰਘ,ਅਕਾਊਂਟੈਂਟ ਸੁਰਿੰਦਰ ਸਿੰਘ ਸਰਹਾਲੀ, ਖਜ਼ਾਨਚੀ ਮਨਦੀਪ ਸਿੰਘ ਗੋਰਾ, ਸਟੋਰ ਕੀਪਰ ਹਰਦੀਪ ਸਿੰਘ ਅਟਾਰੀ, ਸੁਪਰਡੈਂਟ ਹਰਜਿੰਦਰ ਸਿੰਘ ਮੱਲੂ ਨੰਗਲ, ਬਲਜਿੰਦਰ ਸਿੰਘ ਅਚਿੰਤਕੋਟ, ਸਰੂਪ ਸਿੰਘ ਅਚਿੰਤਕੋਟ, ਫਤਿਹ ਸਿੰਘ ਇਕੱਲੇਵਾਲ, ਅਜਮੇਰ ਸਿੰਘ ਘਰਿੰਡੀ, ਗੁਰਸੇਵਕ ਸਿੰਘ ਟਿੰਕੂ ਭਕਨਾ ਸਮੇਤ ਧਾਰਮਿਕ ਸਖ਼ਸ਼ੀਅਤਾਂ, ਪੰਚ ਸਰਪੰਚ ਹਾਜ਼ਰ ਸਨ।