23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਚੋਣਾਂ ਤੋਂ ਪਹਿਲਾਂ ਸੂਬੇ ’ਚ ਵਿਵਾਦਾਂ ਵਾਲੇ ਅਧਿਕਾਰੀ ਹਟਾਏ ਜਾਣ-ਜਾਖੜ

ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਈ. ਡੀ.

ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਈ.ਡੀ. ਵਲੋਂ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਵਿਚ ਤਲਬ ਕੀਤੇ ਗਏ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਤੋਂ ਲਾਂਭੇ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਚੋਣਾਂ ਦੀ ਨਿਰਪੱਖਤਾ ਯਕੀਨੀ ਬਣਾਉਣ ਲਈ ਅਜਿਹੇ ਅਧਿਕਾਰੀਆਂ ਨੂੰ ਚੋਣ ਡਿਊਟੀਆਂ ਨਾ ਸੌਂਪੀਆਂ ਜਾਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਨੂੰ ਪਬਲਿਕ ਡੀਲਿੰਗ ਵਾਲੇ ਅਹੁਦਿਆਂ ਤੋਂ ਤੁਰੰਤ ਹਟਾਉਣ ਲਈ ਕਿਹਾ ਹੈ। ਜਾਖੜ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਬਣਾਈ ਰੱਖਣ ਲਈ ਵਿਵਾਦਾਂ ਵਿਚ ਘਿਰੇ ਅਧਿਕਾਰੀਆਂ ਨੂੰ ਇਸ ਤੋਂ ਦੂਰ ਰੱਖਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਕਾਂਗਰਸ ਨੇ ਬਾਬਾ ਸਾਹਿਬ ਨੂੰ ਸਿਆਸੀ ਤੌਰ ’ਤੇ ਅਣਗੌਲਿਆ, ਮੋਦੀ ਸਰਕਾਰ ਨੇ ਵਿਰਾਸਤ ਸੰਭਾਲੀ-ਮਨਪ੍ਰੀਤ ਸਿੰਘ ਬਾਦਲ 26 ਨੂ... ਅਗਲੀ ਖ਼ਬਰ ਸ਼ਰਧਾਲੂਆਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਕੀਤੇ ਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।