ਔਰਤ ਨੂੰ ਗੋਲੀ ਮਾਰਨ ਵਾਲੇ ਮੁਲਜ਼ਮ ਮੁਕਾਬਲੇ ਦੌਰਾਨ ਜ਼ਖ਼ਮੀਂ
ਛੇਹਰਟਾ, 24 ਨਵੰਬਰ (ਪੱਤਰ ਪ੍ਰੇਰਕ)-ਛੇਹਰਟਾ ਦੇ ਇਲਾਕੇ ਗੁਰੂ ਕੀ ਵਡਾਲੀ ਵਿਖੇ ਇਕ ਔਰਤ ਨੂੰ ਗੋਲੀ ਮਾਰ ਕੇ ਮਾਰ ਦੇਣ ਦੇ ਚਰਚਿਤ ਮਾਮਲੇ ‘ਚ ਪੁਲਿਸ ਵਲੋਂ ਦੋਵੇਂ ਮੁਲਜ਼ਮਾਂ ਦਾ ਪਿੱਛਾ ਕੀਤੇ ਜਾਣ ’ਤੇ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ, ਜਿਸ ਵਿਚ ਦੋਵੇਂ ਮੁਲਜ਼ਮ ਜ਼ਖ਼ਮੀਂ ਹੋ ਗਏ ਹਨ। ਦੋਸ਼ੀਆਂ ਦੀ ਸ਼ਨਾਖ਼ਤ ਜਗਰੂਪ ਸਿੰਘ ਵਾਸੀ ਗੁਰੂ ਨਾਨਕ ਪੁਰਾ ਅਤੇ ਹਰਮਨਪ੍ਰੀਤ ਸਿੰਘ ਉਰਫ ਰੈਪਰ ਵਾਸੀ ਕੋਟ ਖ਼ਾਲਸਾ ਵਜੋਂ ਹੋਈ ਹੈ।
ਅਜੀਤ ਡੈਸਕ
25-11-2026