25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਸਤੂਆਣਾ ਸਾਹਿਬ ਵਿਖੇ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਸਮਾਪਤ 115 ਤਗਮੇ ਜਿੱਤ ਕੇ ਸੰਗਰੂਰ ਬਣਿਆ ਓਵਰਆਲ ਚੈਂਪੀਅਨ

ਮਸਤੂਆਣਾ ਸਾਹਿਬ, 24 ਨਵੰਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ, ਗੁਰਸਾਗਰ ਮਸਤੂਆਣਾ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਹੇਠ ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਨੂੰ ਸਮਰਪਿਤ ਕਰਵਾਈ ਗਈ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ ਹੋ ਗਈ। ਮਾਸਟਰਜ਼ ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਕਾਰਜਕਾਰੀ ਪ੍ਰਧਾਨ ਡਾ.

ਅਜੀਤ ਡੈਸਕ 25-11-2026
ਮਸਤੂਆਣਾ ਸਾਹਿਬ, 24 ਨਵੰਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਅਕਾਲ ਕਾਲਜ ਕੌਂਸਲ, ਗੁਰਸਾਗਰ ਮਸਤੂਆਣਾ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਹੇਠ ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਨੂੰ ਸਮਰਪਿਤ ਕਰਵਾਈ ਗਈ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ ਹੋ ਗਈ। ਮਾਸਟਰਜ਼ ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਕਾਰਜਕਾਰੀ ਪ੍ਰਧਾਨ ਡਾ. ਕੈਪਟਨ ਭੁਪਿੰਦਰ ਸਿੰਘ ਪੂਨੀਆ ਦੀ ਅਗਵਾਈ ਅਤੇ ਫਿਜੀਕਲ ਕਾਲਜ ਦੀ ਪ੍ਰਿੰਸੀਪਲ ਡਾਕਟਰ ਗੀਤਾ ਠਾਕਰ ਦੀ ਦੇਖ ਰੇਖ ਹੇਠ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੇ ਆਖ਼ਰੀ ਦਿਨ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ। ਦੋ ਰੋਜ਼ਾ ਮੁਕਾਬਲਿਆਂ ਵਿਚ ਜ਼ਿਲ੍ਹਾ ਸੰਗਰੂਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 115 ਤਮਗੇ ਜਿੱਤ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਇਨ੍ਹਾਂ ਵਿਚ 58 ਸੋਨ, 34 ਚਾਂਦੀ ਅਤੇ 23 ਕਾਂਸੀ ਦੇ ਤਮਗੇ ਸ਼ਾਮਲ ਹਨ। ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਨੇ 31 ਸੋਨ, 11 ਚਾਂਦੀ ਅਤੇ 8 ਕਾਂਸੀ ਸਮੇਤ ਕੁੱਲ 50 ਤਮਗੇ ਜਿੱਤ ਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਜ਼ਿਲ੍ਹਾ ਫਰੀਦਕੋਟ ਨੇ 20 ਸੋਨ, 13 ਚਾਂਦੀ ਅਤੇ 5 ਕਾਂਸੀ ਸਮੇਤ ਕੁੱਲ 38 ਤਮਗੇ ਜਿੱਤ ਕੇ ਤੀਜਾ ਸਥਾਨ ਹਾਸਲ ਕੀਤਾ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਕੌਂਸਲ ਵਲੋਂ ਬਾਹਰੋਂ ਆਏ ਖਿਡਾਰੀਆਂ ਲਈ ਖਾਣੇ ਅਤੇ ਰਿਹਾਇਸ਼ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਬਲਦੇਵ ਸਿੰਘ ਭੰਮਾਂਬੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਡਾਇਰੈਕਟਰ ਜਤਿੰਦਰ ਦੇਵ, ਪ੍ਰਿੰਸੀਪਲ ਡਾ. ਅਮਨਦੀਪ ਕੌਰ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਪ੍ਰਿੰਸੀਪਲ ਵਿਜੇ ਪਲਾਹਾ, ਪ੍ਰਿੰਸੀਪਲ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਓਂਕਾਰ ਸਿੰਘ, ਡਾ. ਸੋਹਣਦੀਪ ਸਿੰਘ, ਪ੍ਰੋ. ਹਰਪਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਸੁਖਵੀਰ ਸਿੰਘ ਮਾਨ ਨੇ ਬਾਖੂਬੀ ਨਿਭਾਈ।
ਪਿਛਲੀ ਖ਼ਬਰ ਹਿਸਾਰ-ਜਾਖਲ-ਲੁਧਿਆਣਾ ਰੇਲਵੇ ਸੈਕਸ਼ਨ ’ਤੇ ਰੇਲਗੱਡੀਆਂ ਰੱਦ ਹੋਣ ਕਾਰਨ ਯਾਤਰੀ ਹੋ ਰਹੇ ਹਨ ਪ੍ਰੇਸ਼ਾਨ ਬੱਸ ਸੇਵਾਵਾਂ ਦੀ ਤ... ਅਗਲੀ ਖ਼ਬਰ ਬਿਜਲੀ ਦੀ ਮੰਗ ਘਟਣ ਨਾਲ ਦੂਜੇ ਰਾਜਾਂ ਨੂੰ 1200 ਤੋਂ 1300 ਮੈਗਾਵਾਟ ਬਿਜਲੀ ਵਾਪਸ ਕਰ ਰਿਹਾ ਹੈ ਪਾਵਰਕਾਮ 17 ਹਜ਼ਾਰ ਮੈਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।