ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਰੈਸਕਿਊ 1122 ਵਲੋਂ ਪੁਖ਼ਤਾ ਪ੍ਰਬੰਧ ਸੁਰੱਖਿਆ ਕਰਮਚਾਰੀ ਬਜ਼ੁਰਗ ਯਾਤਰੂਆਂ ਦਾ ਸਾਮਾਨ ਖ਼ੁਦ ਛੱਡ ਕੇ ਆ ਰਹੇ ਕਮਰਿਆਂ ’ਚ
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਸਮਾਗਮਾਂ ’ਚ ਸ਼ਿਰਕਤ ਕਰਨ ਲਈ ਭਾਰਤ ਸਮੇਤ ਵੱਖ-ਵੱਖ ਮੁਲਕਾਂ ਤੋਂ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਹਜ਼ਾਰਾਂ ਸਿੱਖ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਲਹਿੰਦੇ ਪੰਜਾਬ ਦੇ ਪ੍ਰਸ਼ਾਸਨ ਵਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਇਸੇ ਤਹਿਤ ਜ਼ਿਲ੍ਹਾ ਐਮਰਜੈਂਸੀ ਅਫ਼ਸਰ (ਰੈਸਕਿਊ 1122) ਮੁਹੰਮਦ ਅਕਰਮ ਪੰਵਾਰ ਦੀ ਅਗਵਾਈ ਹੇਠ ਵਿਸ਼ੇਸ਼ ਸੁਰੱਖਿਆ ਅਤੇ ਐਮਰਜੈਂਸੀ ਪ੍ਰਬੰਧ ਅਮਲ ’ਚ ਲਿਆਂਦੇ ਜਾਣ ਦੇ ਨਾਲ-ਨਾਲ ਸੁਰੱਖਿਆ ਮੁਲਾਜ਼ਮਾਂ ਵਲੋਂ ਬਜ਼ੁਰਗ ਭਾਰਤੀ ਯਾਤਰੂਆਂ ਦਾ ਸਾਮਾਨ ਵੀ ਖ਼ੁਦ ਚੁੱਕ ਕੇ ਇਕ ਥਾਂ ਤੋਂ ਦੂਜੀ ਥਾਂ ਜਾਂ ਉਨ੍ਹਾਂ ਦੇ ਕਮਰਿਆਂ ’ਚ ਪਹੁੰਚਾਇਆ ਜਾ ਰਿਹਾ ਹੈ।
ਅਜੀਤ ਡੈਸਕ
25-11-2026