ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗੁਜਰਾਤ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੁਪੇਂਦਰਾ ਰਜਨੀਕਾਂਤ ਪਟੇਲ ਤੇ ਉਪ ਮੁੱਖ ਮੰਤਰੀ ਸ੍ਰੀ ਹਰਸ਼ ਸੰਘਵੀ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਹ ਭਾਜਪਾ ਦੇ ਇਕ ਸਥਾਨਕ ਸੀਨੀਅਰ ਆਗੂ ਦੇ ਗ੍ਰਹਿ ਵਿਖੇ ਇਕ ਵਿਆਹ ਸਮਾਗਮ ’ਚ ਸ਼ਿਰਕਤ ਕਰਨ ਲਈ ਅੰਮ੍ਰਿਤਸਰ ਪੁੱਜੇ ਸਨ।
ਅਜੀਤ ਡੈਸਕ
26-11-2026