‘ਆਪ’ ਦੇ ਉਮੀਦਵਾਰਾਂ ਦੀ ਤੀਸਰੀ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ-ਚੀਮਾ
ਸੰਗਰੂਰ, 25 ਨਵੰਬਰ (ਫੁੱਲ, ਧੀਰਜ)-ਪੰਜਾਬ ਦੇ ਕਰ, ਆਬਕਾਰੀ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਤੀਸਰੀ ਸੂਚੀ ਅਗਲੇ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਜਾਰੀ ਹੋ ਜਾਵੇਗੀ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਨ ਬੜੀ ਦੂਰ-ਅੰਦੇਸ਼ੀ ਨਾਲ ਟਿਕਟ ਦੇਣ ਦੇ ਫ਼ੈਸਲੇ ਕਰ ਰਹੀ ਹੈ।
ਅਜੀਤ ਡੈਸਕ
26-11-2026