26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਪ੍ਰਕਿਰਿਆ ਸ਼ੁਰੂ

ਸੰਗਰੂਰ, 25 ਨਵੰਬਰ (ਫੁੱਲ, ਪਿਸ਼ੋਰੀਆ)-ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਦੇ ਸੰਗਰੂਰ ਡਿਪੂ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਲੋਕ-ਪੱਖੀ ਫ਼ੈਸਲੇ ਲਈ ਸਮੂਹ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸੁਰੱਖਿਅਤ ਭਵਿੱਖ, ਮਾਣ-ਸਨਮਾਨ ਅਤੇ ਬਿਹਤਰ ਸੇਵਾ ਸ਼ਰਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ।

ਅਜੀਤ ਡੈਸਕ 26-11-2026
ਸੰਗਰੂਰ, 25 ਨਵੰਬਰ (ਫੁੱਲ, ਪਿਸ਼ੋਰੀਆ)-ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਦੇ ਸੰਗਰੂਰ ਡਿਪੂ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਲੋਕ-ਪੱਖੀ ਫ਼ੈਸਲੇ ਲਈ ਸਮੂਹ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸੁਰੱਖਿਅਤ ਭਵਿੱਖ, ਮਾਣ-ਸਨਮਾਨ ਅਤੇ ਬਿਹਤਰ ਸੇਵਾ ਸ਼ਰਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੇ 1719 ਮੁਲਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਸ਼ੁਰੂਆਤ ਤਹਿਤ ਵੱਖ-ਵੱਖ ਡਿਪੂਆਂ ਦੇ 104 ਮੁਲਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਇਕ ਇਤਿਹਾਸਕ ਕਾਨੂੰਨ ਬਣਾਇਆ ਹੈ। ਇਸ ਕਾਨੂੰਨ ਅਧੀਨ ਨਿਰਧਾਰਤ 90 ਦਿਨਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹੁਣ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮੌਕੇ ਪੀ.ਆਰ.ਟੀ.ਸੀ. ਦੇ ਐਮ.ਡੀ. ਜਸ਼ਨਪ੍ਰੀਤ ਕੌਰ ਗਿੱਲ, ਜੀ.ਐਮ. ਸੰਗਰੂਰ ਮਨਿੰਦਰਪਾਲ ਸਿੰਘ ਸਿੱਧੂ, ਵਿੱਤ ਮੰਤਰੀ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚੇ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਤੇ ਪੁਲਿਸ ਵਿਚਾਲੇ ਝੜਪਾਂ ਅਗਲੀ ਖ਼ਬਰ ਕੌਂਸਲ ਚੋਣਾਂ ਲਈ ਸੰਬੰਧਿਤ ਖੇਤਰਾਂ ’ਚ 28 ਨੂੰ ਜਨਤਕ ਛੁੱਟੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।