26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਿੰਧ ਦੇ ਹੈਦਰਾਬਾਦ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਹੈਦਰਾਬਾਦ ਸ਼ਹਿਰ ’ਚ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਟਰੱਸਟ ਵਲੋਂ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਦਰਬਾਰ ਸਾਹਿਬ, ਬਾਈਪਾਸ ਰੋਡ, ਹੈਦਰਾਬਾਦ (ਸਿੰਧ) ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਉਪਰੰਤ ਮਦਰ ਵਿਲੇਜ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਸਜਾਏ ਗਏ ਵਿਸ਼ਾਲ ਨਗਰ ਕੀਰਤਨ ’ਚ ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਬਾਰੇ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ ਅਤੇ ਸੈਨੇਟਰ ਦਿਨੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਹੈਦਰਾਬਾਦ ਸ਼ਹਿਰ ’ਚ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਟਰੱਸਟ ਵਲੋਂ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਦਰਬਾਰ ਸਾਹਿਬ, ਬਾਈਪਾਸ ਰੋਡ, ਹੈਦਰਾਬਾਦ (ਸਿੰਧ) ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਉਪਰੰਤ ਮਦਰ ਵਿਲੇਜ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਸਜਾਏ ਗਏ ਵਿਸ਼ਾਲ ਨਗਰ ਕੀਰਤਨ ’ਚ ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਬਾਰੇ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ ਅਤੇ ਸੈਨੇਟਰ ਦਿਨੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਧਾਰਮਿਕ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ: ਰਸਵਿੰਦਰ ਸਿੰਘ (ਮਲੇਸ਼ੀਆ ਵਾਲੇ), ਹਜ਼ੂਰੀ ਰਾਗੀ ਭਾਈ ਮੂਲ ਸਿੰਘ, ਭਾਈ ਉਮੇਸ਼ ਕਬੀਰ, ਭਾਈ ਜੈਰਾਮ ਦਾਸ, ਭਾਈ ਜਤਿੰਦਰ ਕੁਮਾਰ ਅਤੇ ਭਾਈ ਸੁਰੇਸ਼ ਕੰਧਾਰੀ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਜੀ ਟਰੱਸਟ ਦੇ ਚੇਅਰਮੈਨ ਗੋਪਾਲ ਦਾਸ ਖਮਵਾਨੀ, ਨਾਨਕ ਰਾਮ ਦਨਾਨੀ ਅਤੇ ਚੰਦਰਪਾਲ ਖਮਵਾਨੀ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ: ਕਿਸ਼ਨ ਚੰਦ ਹੇਮਰਾਜਾਨੀ, ਸਾਮਨ ਦਾਸ ਵੇਦਜਾਨੀ, ਜਤਿੰਦਰ ਖੇਲਾਨੀ ਅਤੇ ਆਲਮ ਖਾਸਖੇਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ ।
ਪਿਛਲੀ ਖ਼ਬਰ ਭਾਜਪਾ ਤੇ ਬਾਦਲ ਦਲ ਦੇ ਗੱਠਜੋੜ ’ਚ ਸਿੱਖਾਂ ਦੇ ਭਲੇ ਵਾਲੀ ਕੋਈ ਗੱਲ ਨਹੀਂ-ਦਲ ਖ਼ਾਲਸਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ ਸਤਨਾਮ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।