26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬਲੋਚਿਸਤਾਨ ’ਚ ਫ਼ੌਜੀ ਕਾਰਵਾਈ ਨਾਲ 70 ਹਜ਼ਾਰ ਲੋਕ ਪ੍ਰਭਾਵਿਤ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਮਸਤੁੰਗ ਜ਼ਿਲ੍ਹੇ ’ਚ ਫ਼ੌਜੀ ਕਾਰਵਾਈ ਕਾਰਨ ਚਾਰ ਯੂਨੀਅਨ ਕੌਂਸਲਾਂ ਦੇ ਲਗਪਗ 70 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਸੂਬੇ ਦੀ ਕਰਦੇਗਾਪ ਤਹਿਸੀਲ ਦੇ ਬਜ਼ੁਰਗਾਂ ਅਤੇ ਸਥਾਨਕ ਨੁਮਾਇੰਦਿਆਂ ’ਤੇ ਆਧਾਰਿਤ ਇਕ ਵਫ਼ਦ ਨੇ ਨੈਸ਼ਨਲ ਪਾਰਟੀ ਦੇ ਆਗੂ ਅਬਦੁਲ ਮਲਿਕ ਬਲੋਚ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ।

ਬਲੋਚਿਸਤਾਨ ਦੀਆਂ ਸੜਕਾਂ ’ਤੇ ਗਸ਼ਤ ਕਰਦੇ ਫ਼ੌਜੀ ਦਸਤੇ। ਤਸਵੀਰ ਰਾਹੀਂ : ਸੁਰਿੰਦਰ ਕੋਛੜ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਮਸਤੁੰਗ ਜ਼ਿਲ੍ਹੇ ’ਚ ਫ਼ੌਜੀ ਕਾਰਵਾਈ ਕਾਰਨ ਚਾਰ ਯੂਨੀਅਨ ਕੌਂਸਲਾਂ ਦੇ ਲਗਪਗ 70 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਸੂਬੇ ਦੀ ਕਰਦੇਗਾਪ ਤਹਿਸੀਲ ਦੇ ਬਜ਼ੁਰਗਾਂ ਅਤੇ ਸਥਾਨਕ ਨੁਮਾਇੰਦਿਆਂ ’ਤੇ ਆਧਾਰਿਤ ਇਕ ਵਫ਼ਦ ਨੇ ਨੈਸ਼ਨਲ ਪਾਰਟੀ ਦੇ ਆਗੂ ਅਬਦੁਲ ਮਲਿਕ ਬਲੋਚ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ। ਵਫ਼ਦ ਨੇ ਦੋਸ਼ ਲਗਾਇਆ ਕਿ ਸੁਰੱਖਿਆ ਬਲਾਂ ਵਲੋਂ ਸਥਾਨਕ ਲੋਕਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਆਪਣੇ ਜੱਦੀ ਘਰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ, ਜਿਸ ਕਾਰਨ ਪਰਿਵਾਰਾਂ ’ਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਵਫ਼ਦ ਮੁਤਾਬਿਕ ਫ਼ੌਜੀ ਕਾਰਵਾਈ ਦੌਰਾਨ ਗੁਰਗੀਨਾ ਦੇ ਕਿੱਲੀ ਪਸੁੰਦ ਖ਼ਾਨ ਬਾਜ਼ਾਰ ਨੂੰ ਅੱਗ ਲਗਾ ਦਿੱਤੀ ਗਈ, ਜਿਸ ਕਾਰਨ ਕਰੋੜਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ। ਅਬਦੁਲ ਮਲਿਕ ਬਲੋਚ ਨੇ ਸਪੱਸ਼ਟ ਕੀਤਾ ਕਿ ਨੈਸ਼ਨਲ ਪਾਰਟੀ ਜਬਰੀ ਉਜਾੜੇ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਕਿਸੇ ਵੀ ਕਾਰਵਾਈ ਦੌਰਾਨ ਆਮ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਸੁਰੱਖਿਆ ਵੱਡੀ ਤਰਜੀਹ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਬਲੋਚਿਸਤਾਨ ’ਚ ਸੁਰੱਖਿਆ ਬਲਾਂ ਅਤੇ ਬੀ.ਐੱਲ.ਏ. ਵਿਚਾਲੇ ਜ਼ਬਰਦਸਤ ਝੜਪਾਂ * 12 ਅੱਤਵਾਦੀ ਅਤੇ 20 ਫ਼ੌਜੀ ਮਾਰੇ ਜਾਣ ਦਾ ਦਾਅ... ਅਗਲੀ ਖ਼ਬਰ ਅਗਲੀਆਂ ਚੋਣਾਂ ਲਈ ਲੋਕਾਂ ’ਚ ਜਾਣ ਤੋਂ ਪਹਿਲਾਂ 5 ਗਾਰੰਟੀਆਂ ਪੂਰੀਆਂ ਕੀਤੀਆਂ-ਚੀਮਾ ਕਿਹਾ, ਪਿਛਲੀਆਂ ਸਰਕਾਰਾਂ ਵੇਲੇ ਪੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।