27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਾਨਦਾਰ ਪ੍ਰਬੰਧਾਂ ਲਈ ਸ਼ਰਧਾਲੂਆਂ ਵਲੋਂ ਈ. ਟੀ. ਪੀ. ਬੀ. ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭਰਪੂਰ ਸ਼ਲਾਘਾ ਪਾਕਿ ’ਚ ਸਾਨੂੰ ਮਹਿਮਾਨ ਨਹੀਂ, ਸਗੋਂ ਪਰਿਵਾਰਕ ਮੈਂਬਰਾਂ ਵਾਂਗ ਸਮਝਿਆ ਜਾਂਦਾ-ਸ਼ਰਧਾਲੂ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਪੁੱਜੇ ਸਿੱਖ ਸ਼ਰਧਾਲੂਆਂ ਨੇ ਉੱਥੋਂ ਦੀ ਮਹਿਮਾਨਨਿਵਾਜ਼ੀ, ਗੁਰਧਾਮਾਂ ਦੀ ਸੁਰੱਖਿਆ ਅਤੇ ਧਾਰਮਿਕ ਯਾਤਰਾ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ’ਤੇ ਡੂੰਘੀ ਤਸੱਲੀ ਪ੍ਰਗਟ ਕੀਤੀ ਹੈ। ਪ੍ਰਕਾਸ਼ ਪੁਰਬ ਸਮਾਗਮਾਂ ਉਪਰੰਤ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.

ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਪੁੱਜੇ ਸਿੱਖ ਸ਼ਰਧਾਲੂਆਂ ਨੇ ਉੱਥੋਂ ਦੀ ਮਹਿਮਾਨਨਿਵਾਜ਼ੀ, ਗੁਰਧਾਮਾਂ ਦੀ ਸੁਰੱਖਿਆ ਅਤੇ ਧਾਰਮਿਕ ਯਾਤਰਾ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ’ਤੇ ਡੂੰਘੀ ਤਸੱਲੀ ਪ੍ਰਗਟ ਕੀਤੀ ਹੈ। ਪ੍ਰਕਾਸ਼ ਪੁਰਬ ਸਮਾਗਮਾਂ ਉਪਰੰਤ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਸਕੱਤਰ ਨਾਸਿਰ ਮੁਸ਼ਤਾਕ ਅਤੇ ਸੂਬਾਈ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪਾਕਿ ਯਾਤਰਾ ’ਤੇ ਪਹੁੰਚੇ ਸਿੱਖ ਸ਼ਰਧਾਲੂਆਂ ਨੇ ਆਪਣੀ ਰਿਹਾਇਸ਼ ਦੌਰਾਨ ਮਿਲੇ ਪਿਆਰ, ਨਿੱਘੀ ਮਹਿਮਾਨਨਿਵਾਜ਼ੀ, ਪਵਿੱਤਰ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਅਤੇ ਬਿਹਤਰੀਨ ਪ੍ਰਬੰਧਾਂ ਲਈ ਪਾਕਿ ਸਰਕਾਰ, ਈ. ਟੀ. ਪੀ. ਬੀ. ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ।ਭਾਰਤੀ ਜਥੇ ਦੀ ਬੀਬੀ ਪਰਮਾਨੰਦ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਲੰਗਰ ਦੇ ਵਧੀਆ ਪ੍ਰਬੰਧਾਂ, ਸਾਫ਼-ਸੁਥਰੇ ਵਾਤਾਵਰਨ, ਪੀਣ ਵਾਲੇ ਸ਼ੁੱਧ ਪਾਣੀ ਅਤੇ ਡਾਕਟਰੀ ਸਹੂਲਤਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਕ ਹੋਰ ਯਾਤਰੂ ਹਰਵਿੰਦਰ ਸਿੰਘ ਭਾਟੀਆ ਨੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੇਵਾ ਲਈ ਕੀਤੇ ਗਏ ਯਤਨਾਂ ਵਾਸਤੇ ਈ. ਟੀ. ਪੀ. ਬੀ. ਦੇ ਚੇਅਰਮੈਨ ਕਮਰ-ਉਜ਼-ਜ਼ਮਾਨ, ਸਕੱਤਰ ਨਾਸਿਰ ਮੁਸ਼ਤਾਕ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪਾਕਿ ’ਚ ਸਾਨੂੰ ਮਹਿਮਾਨਾਂ ਵਾਂਗ ਨਹੀਂ, ਸਗੋਂ ਇਕ ਪਰਿਵਾਰ ਦੇ ਮੈਂਬਰਾਂ ਵਾਂਗ ਰੱਖਿਆ ਜਾਂਦਾ ਹੈ।
ਪਿਛਲੀ ਖ਼ਬਰ ਪਾਕਿ ’ਚ ਲਾਪਤਾ ਹੋ ਰਹੀਆਂ ਕੁੜੀਆਂ ਦਾ ਗੰਭੀਰ ਸੰਕਟ ਇਕੱਲੇ ਲਹਿੰਦੇ ਪੰਜਾਬ ’ਚ 2021 ਤੋਂ 2025 ਦਰਮਿਆਨ ਅਗਵਾ ਹੋਈਆਂ 3... ਅਗਲੀ ਖ਼ਬਰ ਨਸ਼ਿਆਂ ਨਾਲ ਉੱਜੜ ਰਹੇ ਪਰਿਵਾਰ, ‘ਆਪ’ ਸਰਕਾਰ ਮਨਾ ਰਹੀ ਖ਼ੁਸ਼ਹਾਲੀ ਦਾ ਜਸ਼ਨ -ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।