27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਾਕਿਸਤਾਨ ਗਏ ਸ਼ਰਧਾਲੂਆਂ ਨੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੱਥਾ ਟੇਕਿਆ

ਹਸਨ ਅਬਦਾਲ (ਪਾਕਿਸਤਾਨ) 26 ਨਵੰਬਰ (ਹਰਮਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਦੇ ਜਥੇ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮੱਥਾ ਟੇਕਿਆ। ਅੱਜ ਇਸ ਜਥੇ ’ਚ ਸ਼ਾਮਿਲ ਸ਼ਰਧਾਲੂਆਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਨਾਨਕ ਦੇਵ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ।

ਅਜੀਤ ਡੈਸਕ 27-11-2026
ਹਸਨ ਅਬਦਾਲ (ਪਾਕਿਸਤਾਨ) 26 ਨਵੰਬਰ (ਹਰਮਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਦੇ ਜਥੇ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮੱਥਾ ਟੇਕਿਆ। ਅੱਜ ਇਸ ਜਥੇ ’ਚ ਸ਼ਾਮਿਲ ਸ਼ਰਧਾਲੂਆਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਨਾਨਕ ਦੇਵ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ । ਇਸ ਜਥੇ ’ਚ ਸ਼ਾਮਿਲ ਵੱਡੀ ਗਿਣਤੀ ’ਚ ਸ਼ਰਧਾਲੂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਗੁਰਦੁਆਰਾ ਸਾਹਿਬ ਤੋਂ ਤਿੰਨ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਵਲੀ ਕੰਧਾਰੀ ਦੀ ਯਾਦਗਾਰ ਵਿਖੇ ਵੀ ਪਹੁੰਚੇ। ਸ਼੍ਰੋਮਣੀ ਕਮੇਟੀ ਵਲੋਂ ਜਥੇ ਦੇ ਆਗੂ ਜਥੇਦਾਰ ਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਜਥਾ ਸ਼ੁੱਕਰਵਾਰ ਨੂੰ ਸਵੇਰੇ ਗੁਰਦੁਆਰਾ ਪੰਜਾ ਸਾਹਿਬ ਤੋਂ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਪੁੱਜੇਗਾ, ਜਿੱਥੇ ਇਹ ਜਥਾ ਲਹਿੰਦੇ ਪੰਜਾਬ ਦੀ ਸਰਕਰ ਵਲੋਂ ਕਰਵਾਏ ਜਾ ਰਹੇ ਕੱਬਡੀ ਦੇ ਮੈਚ ਦੇਖੇਗਾ। ਇਸ ਮੌਕੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ ਵਿਸ਼ੇਸ਼ ਰੂਪ ’ਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇੱਥੋਂ ਇਹ ਜਥਾ ਐਤਵਾਰ 29 ਨਵੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਪੁੱਜੇਗਾ। ਜਿੱਥੇ 30 ਨਵੰਬਰ ਨੂੰ ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ਰੱਖੇ ਸਰਕਾਰੀ ਸਮਾਗਮ ’ਚ ਸ਼ਾਮਿਲ ਹੋਵੇਗਾ। ਸ਼੍ਰੋਮਣੀ ਕਮੇਟੀ ਮੈਂਬਰ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਇਹ ਜਥਾ 1 ਦਸੰਬਰ ਸੋਮਵਾਰ ਨੂੰ ਸਵੇਰੇ ਵਾਹਗਾ ਆਟਰੀ ਸਰਹੱਦ ਰਸਤੇ ਵਾਪਸ ਭਾਰਤ ਪਰਤੇਗਾ।
ਪਿਛਲੀ ਖ਼ਬਰ ਇਸਲਾਮਾਬਾਦ ਸਥਿਤ ਭਾਰਤੀ ਸਫ਼ਾਰਤਖ਼ਾਨੇ ਦੀ ਟੀਮ ਨੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਕੀਤੀ ਸ਼ਿਰਕਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ... ਅਗਲੀ ਖ਼ਬਰ ਸਤਨਾਮ ਸਿੰਘ ਸਰਪੰਚ ਦੀ ਯਾਦ ’ਚ ਯਾਦਗਾਰੀ ਗੇਟ ਬਣਾਇਆ ਜਾਵੇਗਾ-ਰਮਿੰਦਰ ਆਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।