28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਭਾਰਤੀ ਜਥੇ ਦਾ ਨਿੱਘਾ ਸਵਾਗਤ

ਯਾਤਰੂਆਂ ਦੇ ਮਨੋਰੰਜਨ ਲਈ ਅੱਜ ਕਰਵਾਇਆ ਜਾਵੇਗਾ ਕਬੱਡੀ ਮੈਚ ਅੰਮ੍ਰਿਤਸਰ, 27 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ‘ਚ ਸ਼ਿਰਕਤ ਕਰਨ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਸਿੱਖ ਯਾਤਰੀਆਂ ਦੇ ਜਥੇ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਯਾਤਰੂਆਂ ਦੇ ਸਵਾਗਤ ਲਈ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸਭ ਰਸਤੇ ਰੰਗ ਬਿਰੰਗੇ ਫੁੱਲਾਂ ਅਤੇ ਗੁਬਾਰਿਆਂ ਨਾਲ ਸਜਾਏ ਗਏ ਸਨ।

ਅਜੀਤ ਡੈਸਕ 28-11-2026
ਯਾਤਰੂਆਂ ਦੇ ਮਨੋਰੰਜਨ ਲਈ ਅੱਜ ਕਰਵਾਇਆ ਜਾਵੇਗਾ ਕਬੱਡੀ ਮੈਚ ਅੰਮ੍ਰਿਤਸਰ, 27 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ‘ਚ ਸ਼ਿਰਕਤ ਕਰਨ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਸਿੱਖ ਯਾਤਰੀਆਂ ਦੇ ਜਥੇ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਯਾਤਰੂਆਂ ਦੇ ਸਵਾਗਤ ਲਈ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸਭ ਰਸਤੇ ਰੰਗ ਬਿਰੰਗੇ ਫੁੱਲਾਂ ਅਤੇ ਗੁਬਾਰਿਆਂ ਨਾਲ ਸਜਾਏ ਗਏ ਸਨ। ਸ਼੍ਰੋਮਣੀ ਕਮੇਟੀ ਦੇ ਜਥਾ ਆਗੂਆਂ ਬੀਬੀ ਪਰਮਿੰਦਰ ਕੌਰ, ਰਵਿੰਦਰ ਸਿੰਘ ਖ਼ਾਲਸਾ, ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਲਖਬੀਰ ਸਿੰਘ ਆਦਿ ਦੀ ਅਗਵਾਈ ਹੇਠ ਭਾਰਤ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ 2,339 ਸਿੱਖ ਸ਼ਰਧਾਲੂਆਂ ਦੇ ਉਕਤ ਜਥੇ ਦੇ ਸਵਾਗਤ ਲਈ ਨਾਰੋਵਾਲ ਦੇ ਹਿੰਦੂ ਆਗੂਆਂ ਸਮੇਤ ਇਵੈਕੁਈ ਟਰੱਸਟ ਪ੍ਰੋਪਰਟੀ ਬੋਰਡ ਅਤੇ ਪਾਕਿਸਤਾਨ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਵੀ ਹਾਜ਼ਰ ਸਨ। ਉਨ੍ਹਾਂ ਵਲੋਂ ਜਥਾ ਆਗੂਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਤਸਵੀਰਾਂ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਗਏ। ਇਸ ਮੌਕੇ ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀ. ਐੱਮ. ਯੂ.) ਦੇ ਅਧਿਕਾਰੀ ਵੀ ਹਾਜ਼ਰ ਸਨ। ਈ. ਟੀ. ਪੀ. ਬੀ. ਦੇ ਅਧਿਕਾਰੀਆਂ ਨੇ ‘ਅਜੀਤ’ ਨਾਲ ਇਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ 28 ਨਵੰਬਰ ਨੂੰ ਵਿਸ਼ੇਸ਼ ਕਬੱਡੀ ਮੈਚ ਕਰਵਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਮਾਤਾ ਸਾਹਿਬ ਹਾਸੀ ਦੇਵੀ ਦੇ ਜਨਮ ਦਿਵਸ ਮੌਕੇ 200 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਨੂੰ ਵਿਸ਼ੇਸ਼ ਇਜਲਾਸ ’ਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ-ਇਆਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।