28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਥੇਦਾਰ ਦਾਦੂਵਾਲ ਨਾਲ ਮੁਲਾਕਾਤ

ਤਲਵੰਡੀ ਸਾਬੋ, 27 ਨਵੰਬਰ (ਰਣਜੀਤ ਸਿੰਘ ਰਾਜੂ)- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲੰਘੀ ਸ਼ਾਮ ਉੱਪ ਮੰਡਲ ਤਲਵੰਡੀ ਸਾਬੋ ਦੀ ਹੱਦ ਨਾਲ ਲੱਗਦੇ ਹਰਿਆਣਾ ਦੇ ਪਿੰਡ ਦਾਦੂ ਵਿਖੇ ਪਹੁੰਚ ਕੇ ਜਿੱਥੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਵਿਖੇ ਮੱਥਾ ਟੇਕਿਆ ਉੱਥੇ ਇਸ ਪਾਵਨ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ। ਜਥੇਦਾਰ ਦਾਦੂਵਾਲ ਦੇ ਨਿੱਜੀ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਵਲੋਂ ਜਾਰੀ ਬਿਆਨ ਮੁਤਾਬਿਕ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਵਿਚਕਾਰ ਪਿਛਲੇ ਕਾਫੀ ਲੰਬੇ ਸਮੇਂ ਤੋਂ ਗੂੜ੍ਹੇ ਸਬੰਧ ਹਨ ਅਤੇ ਅਕਸਰ ਬਾਬਾ ਗੁਰਿੰਦਰ ਸਿੰਘ ਗੁ:ਗ੍ਰੰਥਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਰਹਿੰਦੇ ਹਨ।

ਅਜੀਤ ਡੈਸਕ 28-11-2026
ਤਲਵੰਡੀ ਸਾਬੋ, 27 ਨਵੰਬਰ (ਰਣਜੀਤ ਸਿੰਘ ਰਾਜੂ)- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲੰਘੀ ਸ਼ਾਮ ਉੱਪ ਮੰਡਲ ਤਲਵੰਡੀ ਸਾਬੋ ਦੀ ਹੱਦ ਨਾਲ ਲੱਗਦੇ ਹਰਿਆਣਾ ਦੇ ਪਿੰਡ ਦਾਦੂ ਵਿਖੇ ਪਹੁੰਚ ਕੇ ਜਿੱਥੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਵਿਖੇ ਮੱਥਾ ਟੇਕਿਆ ਉੱਥੇ ਇਸ ਪਾਵਨ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ। ਜਥੇਦਾਰ ਦਾਦੂਵਾਲ ਦੇ ਨਿੱਜੀ ਸਹਾਇਕ ਭਾਈ ਜਗਮੀਤ ਸਿੰਘ ਬਰਾੜ ਵਲੋਂ ਜਾਰੀ ਬਿਆਨ ਮੁਤਾਬਿਕ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਵਿਚਕਾਰ ਪਿਛਲੇ ਕਾਫੀ ਲੰਬੇ ਸਮੇਂ ਤੋਂ ਗੂੜ੍ਹੇ ਸਬੰਧ ਹਨ ਅਤੇ ਅਕਸਰ ਬਾਬਾ ਗੁਰਿੰਦਰ ਸਿੰਘ ਗੁ:ਗ੍ਰੰਥਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਰਹਿੰਦੇ ਹਨ। ਉਨ੍ਹਾਂ ਮੁਤਾਬਿਕ ਬਾਬਾ ਗੁਰਿੰਦਰ ਸਿੰਘ ਨੇ ਪਿਛਲੇ ਸਮੇਂ ‘ਚ ਜਥੇਦਾਰ ਦਾਦੂਵਾਲ ਵਲੋਂ ਧਾਰਮਿਕ ਕਾਰਜਾਂ ਦੇ ਨਾਲ ਨਾਲ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕੀਤੇ ਆਨੰਦ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਜ਼ਰੂਰੀ ਹੈ ਕਿ ਧਾਰਮਿਕ ਸ਼ਖ਼ਸੀਅਤਾਂ ਧਰਮ ਪ੍ਰਚਾਰ ਦੇ ਨਾਲ - ਨਾਲ ਸਮਾਜ ਸੇਵੀ ਕਾਰਜਾਂ ’ਚ ਵੀ ਵਧ ਚੜ੍ਹ ਕੇ ਯੋਗਦਾਨ ਪਾਉਣ।
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼ ਪ੍ਰੇਮ ਸਿੰਘ ‘ਬਹਿਲ’ ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਵਿਖੇ ਚੋਰੀ ਦੀ ਵਾਰਦਾਤ ਤੋਂ ਬਾਅਦ ਪੁਲਿਸ ਖ਼ਿਲਾਫ਼ ਸਿੰਧੀ ਸੰਗਤ ਵਲੋਂ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।