28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਨਸਾ ਵਿਚ ਨਾਲੇ ’ਚ ਡਿੱਗਣ ਕਰ ਕੇ ਵਿਅਕਤੀ ਦੀ ਮੌਤ

ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਰਾਤ ਸਥਾਨਕ ਕਚਹਿਰੀ ਰੋਡ ’ਤੇ ਨਾਲੇ ’ਚ ਡਿੱਗਣ ਕਰ ਕੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਦੀਪ ਸਿੰਘ ਨਿੱਕਾ (50) ਵਾਸੀ ਮਾਨਸਾ ਵਜੋਂ ਹੋਈ ਹੈ।

ਅਜੀਤ ਡੈਸਕ 29-11-2026

 ਰੇਹੜੀ ’ਤੇ ਲੱਦ ਕੇ ਹਸਪਤਾਲ ਪਹੁੰਚਾਈ ਲਾਸ਼-ਵਿਰੋਧੀਆਂ ਨੇ ਸਰਕਾਰ ’ਤੇ ਤਨਜ਼ ਕੱਸੇ

ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਰਾਤ ਸਥਾਨਕ ਕਚਹਿਰੀ ਰੋਡ ’ਤੇ ਨਾਲੇ ’ਚ ਡਿੱਗਣ ਕਰ ਕੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਦੀਪ ਸਿੰਘ ਨਿੱਕਾ (50) ਵਾਸੀ ਮਾਨਸਾ ਵਜੋਂ ਹੋਈ ਹੈ। ਸਵੇਰ ਸਮੇਂ ਜਦੋਂ ਉਸ ਨੂੰ ਨਾਲੇ ’ਚੋਂ ਬਾਹਰ ਕੱਢਿਆ ਗਿਆ ਤਾਂ ਹਸਪਤਾਲ ਲਿਜਾਣ ਵਾਸਤੇ ਐਂਬੂਲੈਂਸ ਮੰਗਵਾਉਣ ਲਈ 108 ਨੰਬਰ ’ਤੇ ਸੰਪਰਕ ਕੀਤਾ ਗਿਆ। ਗੁਆਂਢੀ ਗੁਰਪ੍ਰੀਤ ਸਿੰਘ ਅਨੁਸਾਰ ਜਦੋਂ ਐਂਬੂਲੈਂਸ ਨਾ ਪਹੁੰਚੀ ਤਾਂ ਰਾਹ ਜਾਂਦੀ ਰੇਹੜੀ ਨੂੰ ਰੋਕ ਕੇ ਉਕਤ ਨੂੰ ਲੱਦ ਕੇ ਹਸਪਤਾਲ ਪਹੁੰਚਾਇਆ ਗਿਆ ਤਾਂ ਉਹ ਮ੍ਰਿਤਕ ਪਾਇਆ ਗਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ 108 ਐਂਬੂਲੈਂਸ ਮ੍ਰਿਤਕ ਦੇਹ ਲਿਜਾਣ ਲਈ ਉਪਲਬਧ ਨਹੀਂ ਹੋ ਸਕਦੀ ਕਿਉਂਕਿ ਉਸ ਦੀ ਜ਼ਿੰਮੇਵਾਰੀ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਲਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਣਪਛਾਤੀ ਲਾਸ਼ ਹੋਵੇ ਤਾਂ ਪੁਲਿਸ ਹਸਪਤਾਲ ਪਹੁੰਚਾਉਂਦੀ ਹੈ ਅਤੇ ਜੇਕਰ ਮ੍ਰਿਤਕ ਦੀ ਪਹਿਚਾਣ ਹੋ ਜਾਵੇ ਤਾਂ ਪਰਿਵਾਰਕ ਮੈਂਬਰ ਹਸਪਤਾਲ ਲੈ ਕੇ ਜਾਂਦੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਆਖਿਆ ਕਿ ਫਿਰ ਵੀ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਦੂਸਰੇ ਪਾਸੇ ਇਹ ਸਾਰੀ ਘਟਨਾ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਕਰ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ’ਤੇ ਤਿੱਖੇ ਤਨਜ਼ ਕੱਸੇ ਹਨ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਇਸ ਘਟਨਾ ਨੇ ਸਰਕਾਰ ਦੀ ਸਿਹਤ ਕ੍ਰਾਂਤੀ ਦੀ ਅਸਲੀ ਤਸਵੀਰ ਸਾਹਮਣੇ ਲਿਆਂਦੀ ਹੈ।

ਪਿਛਲੀ ਖ਼ਬਰ ਹੈਪੀ ਖੇੜਾ ਬਣੇ ਕਾਂਗਰਸ ਦੇ ਜਨਰਲ ਸਕੱਤਰ (ਦਫ਼ਤਰ ਪ੍ਰਸ਼ਾਸਨ) ਅਗਲੀ ਖ਼ਬਰ 253.66 ਕਰੋੜ ਦੀਆਂ ਜਾਇਦਾਦਾਂ ਕੁਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।