ਜਥੇਦਾਰ ਗੜਗੱਜ ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ ’ ਚ ਹੋਏ ਨਤਮਸਤਕ
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਕਰਵਾਏ ਧਾਰਮਿਕ ਸਮਾਗਮਾਂ ਅਤੇ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਲਈ ਪਾਕਿ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ ਵਿਖੇ ਨਤਮਸਤਕ ਹੋਏ। ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲੀ ਵਾਰ ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਅਜੀਤ ਡੈਸਕ
30-11-2026