24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ’ਤੇ ਬਲੂਮਿੰਗ ਬਡਜ਼ ਸਕੂਲ ਵਿਖੇ ਲਗਾਇਆ ਖ਼ੂਨਦਾਨ ਕੈਂਪ ਗੁਰੂ ਨਾਨਕ ਕਾਲਜ ਦੇ 30 ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ

ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸੁਖਮੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਦੇ ਵਿਦਿਆਰਥੀਆਂ ਨੇ ‘ ਅਜੀਤ ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ . ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਮੌਕੇ ਬਲੂਮਿੰਗ ਬਡਜ਼ ਸਕੂਲ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਵਿਚ ਉਤਸ਼ਾਹ ਨਾਲ ਭਾਗ ਲਿਆ ।

ਅਜੀਤ ਡੈਸਕ 23-08-2026
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸੁਖਮੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਦੇ ਵਿਦਿਆਰਥੀਆਂ ਨੇ ‘ ਅਜੀਤ ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ . ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਮੌਕੇ ਬਲੂਮਿੰਗ ਬਡਜ਼ ਸਕੂਲ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਵਿਚ ਉਤਸ਼ਾਹ ਨਾਲ ਭਾਗ ਲਿਆ । ਇਹ ਕੈਂਪ ‘ ਅਜੀਤ ’ ਉਪ ਦਫ਼ਤਰ ਮੋਗਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਆਯੋਜਿਤ ਕੀਤਾ ਗਿਆ । ਕਾਲਜ ਦੇ ਪ੍ਰਿੰਸੀਪਲ ਡਾ . ਗੁਰਿੰਦਰਜੀਤ ਸਿੰਘ ਭੁੱਲਰ ਦੀ ਦੇਖ - ਰੇਖ ਹੇਠ ਕਾਮਰਸ ਵਿਭਾਗ ਦੇ 30 ਵਿਦਿਆਰਥੀਆਂ ਨੇ ਖ਼ੂਨਦਾਨ ਕਰ ਕੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਪਾਇਆ । ਇਸ ਮੌਕੇ ਗੁਰੂ ਨਾਨਕ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਐਡੀਸ਼ਨਲ ਸਕੱਤਰ ਸੰਜੀਤ ਸਿੰਘ ਸਨੀ ਗਿੱਲ ਵਿਦਿਆਰਥੀਆਂ ਦੀ ਹੌਸਲਾ - ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਤੌਰ ‘ ਤੇ ਹਾਜ਼ਰ ਸਨ । ਉਨ੍ਹਾਂ ਨੇ ਖ਼ੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ । ਗੁਰੂ ਨਾਨਕ ਕਾਲਜ ਦੀ ਖ਼ੂਨਦਾਨ ਟੀਮ ਦੇ ਕਨਵੀਨਰ ਪ੍ਰੋ . ਬਾਲਾ ਖੰਨਾ ਅਤੇ ਕੋ - ਕਨਵੀਨਰ ਪ੍ਰੋ . ਤਨਵੀਰ ਕੌਰ ਸਨ , ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਖ਼ੂਨ ਦਾਨ ਲਈ ਪ੍ਰੇਰਿਤ ਕੀਤਾ ਅਤੇ ਕੈਂਪ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ . ਗੁਰਿੰਦਰਜੀਤ ਸਿੰਘ ਭੁੱਲਰ ਨੇ ਖ਼ੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਸਮਾਜਿਕ ਸੇਵਾ ਹੈ । ਸਾਡੇ ਵਲੋਂ ਦਾਨ ਕੀਤਾ ਗਿਆ ਖ਼ੂਨ ਕਿਸੇ ਲੋੜਵੰਦ ਮਰੀਜ਼ ਦੀ ਜ਼ਿੰਦਗੀ ਬਚਾਉਣ ਵਿਚ ਸਹਾਇਕ ਹੋ ਸਕਦਾ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਲੋਕ ਭਲਾਈ ਦੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ । ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵਲੋਂ ਖ਼ੂਨਦਾਨੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਖ਼ੂਨਦਾਨ ਸਬੰਧੀ ਜ਼ਰੂਰੀ ਜਾਣਕਾਰੀ ਵੀ ਦਿੱਤੀ ਗਈ ।
ਪਿਛਲੀ ਖ਼ਬਰ ਮੱਖਣ ਬਰਾੜ ਦੀ ਅਗਵਾਈ ’ਚ ਯੂਥ ਅਕਾਲੀ ਦਲ ਦੀ ਭਰਵੀਂ ਯੂਥ ਮਿਲਣੀ, ਨੌਜਵਾਨਾਂ ਦਿਖਾਇਆ ਭਾਰੀ ਉਤਸ਼ਾਹ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਦੋ ਹਫ਼ਤਿਆਂ ਵਿਚ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 58 ਮੁਕੱਦਮੇ ਦਰਜ ਅਤੇ 105 ਦੋਸੀ ਕੀਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।