ਮਾਸਟਰ ਕੇਡਰ ਯੂਨੀਅਨ 27 ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਦਾ ਕਰੇਗੀ ਪਿੱਟ-ਸਿਆਪਾ
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ, ਧਰਮਿੰਦਰ ਸਿੰਘ ਫ਼ਰੀਦਕੋਟ, ਹਰਮਿੰਦਰ ਸਿੰਘ ਉੱਪਲ, ਜਤਿੰਦਰ ਸਿੰਘ ਮੀਤ ਪ੍ਰਧਾਨ, ਇੰਦਰਪਾਲ ਸਿੰਘ ਗੁਰਦਾਸਪੁਰ, ਸ਼ਮਸ਼ੀਰ ਸਿੰਘ ਮੋਗਾ, ਬਲਵਿੰਦਰ ਸਿੰਘ ਫ਼ਾਜ਼ਿਲਕਾ, ਸੁਖਰਾਜ ਸਿੰਘ ਬੁੱਟਰ, ਹਰਸੇਵਕ ਸਿੰਘ ਸਾਧੂਵਾਲਾ, ਦਿਲ ਰਾਜਜੀਤ ਸਿੰਘ ਜੌਹਲ ਕਪੂਰਥਲਾ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ 23 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਜਿਹੜੀ ਰੈਲੀ ਪਿੰਡ ਸਤੌਜ ਵਿਖੇ ਰੱਖੀ ਗਈ ਸੀ, ਉਸ ਵਿਚ ਭਰਵੀਂ ਸ਼ਮੂਲੀਅਤ ਕਰਨ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸੰਘਰਸ਼ ਦੀ ਲੜੀ ਤਹਿਤ 27 ਅਗਸਤ ਨੂੰ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸਕੂਲਾਂ ਵਿਚੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ 9 ਤੋਂ 2 ਵਜੇ ਤੱਕ ਇਕੱਠੇ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਅਧਿਆਪਕਾਂ ਦਾ 18 ਪ੍ਰਤੀਸ਼ਤ ਡੀ.
ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ, ਧਰਮਿੰਦਰ ਸਿੰਘ ਫ਼ਰੀਦਕੋਟ, ਹਰਮਿੰਦਰ ਸਿੰਘ ਉੱਪਲ, ਜਤਿੰਦਰ ਸਿੰਘ ਮੀਤ ਪ੍ਰਧਾਨ, ਇੰਦਰਪਾਲ ਸਿੰਘ ਗੁਰਦਾਸਪੁਰ, ਸ਼ਮਸ਼ੀਰ ਸਿੰਘ ਮੋਗਾ, ਬਲਵਿੰਦਰ ਸਿੰਘ ਫ਼ਾਜ਼ਿਲਕਾ, ਸੁਖਰਾਜ ਸਿੰਘ ਬੁੱਟਰ, ਹਰਸੇਵਕ ਸਿੰਘ ਸਾਧੂਵਾਲਾ, ਦਿਲ ਰਾਜਜੀਤ ਸਿੰਘ ਜੌਹਲ ਕਪੂਰਥਲਾ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ 23 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਜਿਹੜੀ ਰੈਲੀ ਪਿੰਡ ਸਤੌਜ ਵਿਖੇ ਰੱਖੀ ਗਈ ਸੀ, ਉਸ ਵਿਚ ਭਰਵੀਂ ਸ਼ਮੂਲੀਅਤ ਕਰਨ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸੰਘਰਸ਼ ਦੀ ਲੜੀ ਤਹਿਤ 27 ਅਗਸਤ ਨੂੰ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸਕੂਲਾਂ ਵਿਚੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ 9 ਤੋਂ 2 ਵਜੇ ਤੱਕ ਇਕੱਠੇ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਅਧਿਆਪਕਾਂ ਦਾ 18 ਪ੍ਰਤੀਸ਼ਤ ਡੀ.ਏ. ‘ਤੇ ਡਾਕਾ ਮਾਰਿਆ ਜਾ ਰਿਹਾ ਹੈ ਅਤੇ ਡੀ.ਏ. ਦੇਣ ਦੇ ਮਸਲੇ ‘ਤੇ ਮਾਣਯੋਗ ਹਾਈਕੋਰਟ ਦੇ ਆਦੇਸ਼ ਮੰਨਣ ਤੋਂ ਵੀ ਪੰਜਾਬ ਸਰਕਾਰ ਭੱਜ ਰਹੀ ਹੈ। ਪੰਜਾਬ ਸਰਕਾਰ ਵਲੋਂ ਪੇਂਡੂ ਭੱਤਾ, ਪੁਰਾਣੀ ਪੈਨਸ਼ਨ, ਏ.ਸੀ.ਪੀ. ਅਤੇ ਮੁਲਾਜ਼ਮਾਂ ਦੀਆਂ ਆਰਥਿਕ ਮੰਗਾਂ ‘ਤੇ ਵੀ ਡਾਕਾ ਮਾਰਿਆ ਜਾ ਰਿਹਾ ਹੈ ਜਿਸ ਦੇ ਵਿਰੋਧ ਵਿਚ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝਾ ਮੁਲਾਜ਼ਮ ਫ਼ਰੰਟ ਦੇ ਦਿੱਤੇ ਗਏ ਐਕਸ਼ਨਾਂ ਨੂੰ ਅੱਗੇ ਤੋਰਦੇ ਹੋਏ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡ ਕੁਆਟਰਾਂ ‘ਤੇ ਭਰਵਾਂ ਇਕੱਠ ਕਰ ਕੇ ਆਪ ਸਰਕਾਰ ਦਾ ਪਿੱਟ ਸਿਆਪਾ ਅਤੇ ਜਲੂਸ ਕੱਢਿਆ ਜਾਵੇਗਾ। ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸਮੁੱਚੇ ਅਧਿਆਪਕ ਵਰਗ ਨੂੰ 27 ਅਗਸਤ ਦੇ ਐਕਸ਼ਨ ਨੂੰ ਕਾਮਯਾਬ ਬਣਾਉਣ ਵਾਸਤੇ ਸਮੂਹਿਕ ਛੁੱਟੀ ਲੈਣ ਦੀ ਅਪੀਲ ਕੀਤੀ ਗਈ ਹੈ।