26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵਲੋਂ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੂੰ 30ਵੇਂ ਵਿਸ਼ਾਲ ਭਗਵਤੀ ਜਗਰਾਤੇ ਦਾ ਸੱਦਾ ਪੱਤਰ ਭੇਟ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵਲੋਂ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ 30ਵੇਂ ਵਿਸ਼ਾਲ ਭਗਵਤੀ ਜਗਰਾਤੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਜਗਰਾਤੇ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਭੇਟ ਕੀਤਾ।

ਅਜੀਤ ਡੈਸਕ 26-08-2026
ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵਲੋਂ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ 30ਵੇਂ ਵਿਸ਼ਾਲ ਭਗਵਤੀ ਜਗਰਾਤੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਜਗਰਾਤੇ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਕ੍ਰਿਸ਼ਨ ਤਾਇਲ, ਰਾਕੇਸ਼ ਸਿਤਾਰਾ ਸਮੇਤ ਹੋਰ ਅਹੁਦੇਦਾਰਾਂ ਨੇ ਦੱਸਿਆ ਕਿ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾਣ ਵਾਲੇ ਵਿਸ਼ਾਲ ਭਗਵਤੀ ਜਗਰਾਤੇ ਦੌਰਾਨ ਪ੍ਰੇਮ ਨਗੀਨਾ ਮੋਗਾ ਵਾਲੇ, ਭਜਨ ਗਾਇਕ ਮਨੀ ਲਾਡਲਾ ਅਤੇ ਅੰਜਲੀ ਦਿਵੇਦੀ ਮਾਂ ਭਗਵਤੀ ਦਾ ਗੁਣਗਾਨ ਕਰ ਕੇ ਸ਼ਰਧਾਲੂਆਂ ਨੂੰ ਭਗਤੀ ਰਸ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਜਗਰਾਤੇ ਨੂੰ ਲੈ ਕੇ ਐਸੋਸੀਏਸ਼ਨ ਵਲੋਂ ਵੱਖ-ਵੱਖ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਮੈਂਬਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ਜਗਰਾਤੇ ਵਿਚ ਪਹੁੰਚ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਇਸ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਕਰਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਨਤਮਸਤਕ ਹੋਈ ਡਾ. ਗੁਰਪ੍ਰੀਤ ਕੌਰ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।