27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ’ਚ ਸ਼ਾਮਿਲ ਆਗੂਆਂ ਨਾਲ ਪਾਰਟੀ ਵਰਕਰਾਂ ’ਚ ਵੱਡਾ ਉਤਸ਼ਾਹ

ਠੱਠੀ ਭਾਈ, 26 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਨਾਲ ਸਬੰਧਿਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਵਿਚ ਸ਼ਾਮਲ ਕੀਤੇ ਜਾਣ ਨਾਲ ਇਲਾਕੇ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਵਲੋਂ ਲਏ ਗਏ ਇਸ ਫ਼ੈਸਲੇ ਦਾ ਅਕਾਲੀ ਆਗੂਆਂ ਵਲੋਂ ਸਵਾਗਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਪ੍ਰਗਟਾਇਆ ਗਿਆ।

ਅਜੀਤ ਡੈਸਕ 27-08-2026
ਠੱਠੀ ਭਾਈ, 26 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਨਾਲ ਸਬੰਧਿਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਵਿਚ ਸ਼ਾਮਲ ਕੀਤੇ ਜਾਣ ਨਾਲ ਇਲਾਕੇ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਵਲੋਂ ਲਏ ਗਏ ਇਸ ਫ਼ੈਸਲੇ ਦਾ ਅਕਾਲੀ ਆਗੂਆਂ ਵਲੋਂ ਸਵਾਗਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਪ੍ਰਗਟਾਇਆ ਗਿਆ। ਇਸ ਮੌਕੇ ਸਾਬਕਾ ਉਪ ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂ ਵਾਲਾ ਤੋਂ ਇਲਾਵਾ ਗੁਰਚਰਨ ਸਿੰਘ ਸਿੱਧੂ ਸਾਬਕਾ ਸਰਪੰਚ ਬੰਬੀਹਾ ਭਾਈ, ਦਰਸ਼ਨ ਸਿੰਘ ਸਿੱਧੂ ਸਾਬਕਾ ਸਰਪੰਚ ਸਾਹੋਕੇ, ਸੀਨੀਅਰ ਆਗੂ ਸ਼ਿੰਦਰਪਾਲ ਸਿੰਘ ਮੱਲ ਕੇ, ਜਗਜੀਤ ਸਿੰਘ ਮੱਲ੍ਹੀ ਸਾਬਕਾ ਪੰਚ ਸਾਹੋਕੇ ਅਤੇ ਅਕਾਲੀ ਆਗੂ ਪ੍ਰਗਟ ਸਿੰਘ ਧਾਲੀਵਾਲ ਮਾੜੀ ਮੁਸਤਫ਼ਾ ਸਮੇਤ ਹੋਰ ਆਗੂਆਂ ਨੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕੀਤਾ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ, ਪੰਜਾਬੀਅਤ ਅਤੇ ਲੋਕ ਹਿਤਾਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਆਇਆ ਹੈ। ਕੋਰ ਕਮੇਟੀ ਵਿਚ ਹਲਕੇ ਨਾਲ ਸਬੰਧਿਤ ਸੀਨੀਅਰ ਆਗੂਆਂ ਨੂੰ ਬਣਦੀ ਨੁਮਾਇੰਦਗੀ ਮਿਲਣ ਨਾਲ ਜਿੱਥੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ, ਉੱਥੇ ਹੀ ਜ਼ਮੀਨੀ ਪੱਧਰ ‘ਤੇ ਪਾਰਟੀ ਵਰਕਰਾਂ ਵਿਚ ਵੀ ਨਵਾਂ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੂਹ ਆਗੂ ਅਤੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਵਧਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਵੀਂ ਜ਼ਿੰਮੇਵਾਰੀ ਮਿਲਣ ਵਾਲੇ ਆਗੂਆਂ ਨੂੰ ਵਧਾਈ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸਮੁੱਚੀ ਪਾਰਟੀ ਦਾ ਧੰਨਵਾਦ ਕੀਤਾ। ਜਥੇਦਾਰ ਮਾਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਮੋਗਾ ਹਲਕੇ ’ਚ ਟਕਸਾਲੀ ਕਾਂਗਰਸੀ ਪਾਰਟੀ ਹਾਈਕਮਾਂਡ ਤੋਂ ਕਰਨ ਲੱਗੇ ਸੀਨੀਅਰ ਤੇ ਟਕਸਾਲੀ ਆਗੂ ਵਿਨੋਦ ਬਾਂਸਲ ਨੂੰ ਟਿਕਟ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।