27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਧਿਆਪਕ ਸਮਰੱਥਾ ਵਿਕਾਸ ਪ੍ਰੋਗਰਾਮ ਦਾ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਸ਼ੁੱਭ ਆਰੰਭ

ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਦਰਜ ਕਰ ਰਹੀ ਹੈ।

ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਦਰਜ ਕਰ ਰਹੀ ਹੈ। ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਉੱਚ ਪੱਧਰੀ ਸਹੂਲਤਾਂ, ਅਤਿ-ਆਧੁਨਿਕ ਖੇਡ ਢਾਂਚਾ ਅਤੇ ਮਾਹਿਰ ਕੋਚਾਂ ਦੀ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਕੂਲ ਦੇ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾ ਰਹੇ ਹਨ। ਇਸੇ ਲੜੀ ਤਹਿਤ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਮਨਿੰਦਰ ਸਿੰਘ ਨੇ ਇਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਂਅ ਕੀਤੀ ਹੈ। ਮਨਿੰਦਰ ਸਿੰਘ ਨੇ 250 ਵਿਚੋਂ 234 ਦਾ ਸ਼ਾਨਦਾਰ ਸਕੋਰ ਹਾਸਲ ਕਰਦਿਆਂ ਦੱਖਣੀ ਅਫ਼ਰੀਕਾ ਅਤੇ ਇੰਡੋਨੇਸ਼ੀਆ ਵਿਚ ਹੋਣ ਵਾਲੀ ਅੰਤਰ-ਰਾਸ਼ਟਰੀ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ ਕੀਤਾ ਹੈ। ਇਸ ਦੇ ਨਾਲ ਹੀ ਸਕੂਲ ਦੇ ਹੋਰ ਵਿਦਿਆਰਥੀਆਂ ਨੇ ਵੀ ਨੈਸ਼ਨਲ ਪੱਧਰ ਦੇ ਸ਼ੂਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਤੀਜੀ ਓਪਨ ਨੈਸ਼ਨਲ ਏਅਰ ਰਾਈਫ਼ਲ ਬੈਂਚਰੈਸਟ ਸ਼ੂਟਿੰਗ ਚੈਂਪੀਅਨਸ਼ਿਪ 9 ਅਤੇ 10 ਅਗਸਤ ਨੂੰ ਆਗਰਾ ਉੱਤਰ ਪ੍ਰਦੇਸ਼ ਵਿਖੇ ਕਰਵਾਈ ਗਈ। ਇਸ ਵਿਕਾਰੀ ਚੈਂਪੀਅਨਸ਼ਿਪ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਜਿਵੇਂ ਕਰਨਾਟਕ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਕੇਰਲਾ, ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਆਦਿ ਤੋਂ ਕਰੀਬ 300 ਖਿਡਾਰੀਆਂ ਨੇ ਭਾਗ ਲਿਆ। ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀ ਹਰਜਾਪ ਸਿੰਘ ਜੌਹਲ, ਹਰਜਾਪ ਸਿੰਘ ਗਿੱਲ ਅਤੇ ਸ਼ਹਿਬਾਜ਼ ਸਿੰਘ ਨੇ ਵੀ ਇਸ ਮੁਕਾਬਲੇ ਵਿਚ ਪੂਰੇ ਜੋਸ਼ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਸਕੂਲ ਵਲੋਂ ਖਿਡਾਰੀਆਂ ਦੀ ਨਿਯਮਤ ਪ੍ਰੈਕਟਿਸ ਅਤੇ ਉਨ੍ਹਾਂ ਦੀ ਖੇਡ ਸਮਰੱਥਾ ਨੂੰ ਨਿਖਾਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਖ਼ਾਸ ਤੌਰ ‘ਤੇ ਸ਼ੂਟਿੰਗ ਦੇ ਖਿਡਾਰੀਆਂ ਲਈ ਸਕੂਲ ਵਿਚ ਅੰਤਰ-ਰਾਸ਼ਟਰੀ ਪੱਧਰ ਦੀ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਸ਼ੂਟਿੰਗ ਰੇਂਜ ਸਥਾਪਿਤ ਕੀਤੀ ਗਈ ਹੈ। ਇਸ ਆਧੁਨਿਕ ਰੇਂਜ ਵਿਚ ਖਿਡਾਰੀਆਂ ਨੂੰ ਸੁਰੱਖਿਅਤ ਅਤੇ ਵਿਗਿਆਨਕ ਢੰਗ ਨਾਲ ਅਭਿਆਸ ਕਰਨ ਦੀ ਸਹੂਲਤ ਮਿਲਦੀ ਹੈ। ਟਾਰਗੈਟ ‘ਤੇ ਸ਼ੂਟ ਕਰਨ ਤੋਂ ਬਾਅਦ ਨਤੀਜਾ ਤੁਰੰਤ ਲੈਪਟਾਪ ਸਕਰੀਨ ‘ਤੇ ਪ੍ਰਦਰਸ਼ਿਤ ਹੁੰਦਾ ਹੈ, ਜਿਸ ਨਾਲ ਖਿਡਾਰੀ ਆਪਣੀ ਹਰ ਸ਼ਾਟ ਦੀ ਸਹੀ ਜਾਣਕਾਰੀ ਹਾਸਲ ਕਰ ਕੇ ਆਪਣੀਆਂ ਕਮੀਆਂ ਨੂੰ ਦੂਰ ਕਰਨ ਅਤੇ ਪ੍ਰਦਰਸ਼ਨ ਵਿਚ ਲਗਾਤਾਰ ਸੁਧਾਰ ਕਰਨ ਦੇ ਯੋਗ ਹੁੰਦੇ ਹਨ। ਸਕੂਲ ਵਲੋਂ ਖਿਡਾਰੀਆਂ ਨੂੰ ਨਿਯਮਤ ਅਭਿਆਸ ਲਈ ਉਚਿੱਤ ਮਾਹੌਲ, ਆਧੁਨਿਕ ਖੇਡ ਸਹੂਲਤਾਂ ਅਤੇ ਮਾਹਿਰ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਸਕੂਲ ਪ੍ਰਬੰਧਨ ਦਾ ਮੰਨਣਾ ਹੈ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਇਕਾਗਰਤਾ, ਆਤਮ-ਵਿਸ਼ਵਾਸ, ਧੀਰਜ ਅਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸੇ ਸੋਚ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਲਈ ਵੀ ਬਿਹਤਰੀਨ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਕੂਲ ਵਿਚ ਸਵੇਰ ਦੀ ਅਸੈਂਬਲੀ ਦੌਰਾਨ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਮਨਿੰਦਰ ਸਿੰਘ ਅਤੇ ਬਾਕੀ ਖਿਡਾਰੀਆਂ ਨੂੰ ਸਟੇਜ ‘ਤੇ ਬੁਲਾ ਕੇ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਚੇਅਰਪਰਸਨ ਕਮਲ ਸੈਣੀ ਨੇ ਮਨਿੰਦਰ ਸਿੰਘ ਅਤੇ ਉਸ ਦੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀ ਦੀ ਸਖ਼ਤ ਮਿਹਨਤ, ਲਗਨ ਅਤੇ ਇਕਾਗਰਤਾ ਦੇ ਨਾਲ-ਨਾਲ ਕੋਚ ਹਰਜੀਤ ਸਿੰਘ ਵਲੋਂ ਦਿੱਤੀ ਜਾ ਰਹੀ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਉਚਿੱਤ ਮੰਚ ਅਤੇ ਮੌਕੇ ਪ੍ਰਦਾਨ ਕਰਨਾ ਹੈ। ਮਨਿੰਦਰ ਸਿੰਘ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਜੇਕਰ ਮਿਹਨਤ, ਸਹੀ ਮਾਰਗ-ਦਰਸ਼ਨ ਅਤੇ ਉੱਚ ਪੱਧਰੀ ਸਹੂਲਤਾਂ ਇਕੱਠੀਆਂ ਹੋਣ ਤਾਂ ਵਿਦਿਆਰਥੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਸਕਦੇ ਹਨ।
ਪਿਛਲੀ ਖ਼ਬਰ ਮੋਗਾ ਹਲਕੇ ਦੇ ਪਿੰਡਾਂ ਵਿਚੋਂ ਮਿਲ ਰਹੇ ਭਾਰੀ ਸਮਰਥਨ ਨਾਲ ਮਨਜੀਤ ਮਾਨ ਦੀ ਦਾਅਵੇਦਾਰੀ ਹੋਈ ਮਜ਼ਬੂਤ ਅਗਲੀ ਖ਼ਬਰ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਦੀ ਵਿਦਿਆਰਥਣ ਨੇ ਪੀ.ਟੀ.ਈ ’ਚੋਂ ਪ੍ਰਾਪਤ ਕੀਤੇ 63 ਸਕੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।