27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ 61 ਸਕੋਰ

ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ.

ਅਜੀਤ ਡੈਸਕ 27-08-2026
ਮੋਗਾ, 26 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ। ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ। ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ। ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ। ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ। ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ। ਸੰਸਥਾ ਦੇ ਆਫ਼ਲਾਈਨ ਕਲਾਸ ਦੇ ਵਿਦਿਆਰਥੀ ਨਵਜੋਤ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 70, ਲਿਸਨਿੰਗ ਵਿਚੋਂ 64, ਸਪੀਕਿੰਗ ਵਿਚੋਂ 65, ਰਾਈਟਿੰਗ ਵਿਚੋਂ 58 ਅਤੇ ਓਵਰਆਲ 61 ਸਕੋਰ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸਫਲਤਾ ‘ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਅੱਜ ਦਾ ਮਹਾਂ ਬੰਦ ਸਿਰਫ਼ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰੀ ਦਫ਼ਤਰਾਂ ਤੱਕ ਸੀਮਤ, ਬਾਜ਼ਾਰ ਜਾਂ ਨਿੱਜੀ ਅਦਾਰੇ ਬੰਦ ਕਰਨ ਦਾ ਕੋ... ਅਗਲੀ ਖ਼ਬਰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਦੀ ਸੈਂਟਰ ਬਾਡੀ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।