28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਹੋਲੀ ਹਾਰਟ ਸਕੂਲ ਦੀਆਂ ਲੜਕੀਆਂ ਦੂਜੇ ਸਥਾਨ ’ਤੇ

ਅਜੀਤਵਾਲ, 25 ਅਗਸਤ (ਹਰਦੇਵ ਸਿੰਘ ਮਾਨ)-ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਦੀਆਂ ਅੰਡਰ-17 ਲੜਕੀਆਂ ਦੀ ਕ੍ਰਿਕੇਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ‘’ਤੇ ਦੂਜਾ ਸਥਾਨ (ਰਨਰ- ਅੱਪ) ਹਾਸਲ ਕੀਤਾ। ਦਾਰਾਪੁਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਕ੍ਰਿਕੇਟ ਟੂਰਨਾਮੈਂਟ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਸ ਹੋਲੀ ਹਾਰਟ ਸਕੂਲ ਅਜੀਤਵਾਲ ਦੀਆਂ ਅੰਡਰ-17 ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕੇਟ ਟੂਰਨਾਮੈਂਟ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਚਮਕਾਇਆ।

ਅਜੀਤ ਡੈਸਕ 28-08-2026
ਅਜੀਤਵਾਲ, 25 ਅਗਸਤ (ਹਰਦੇਵ ਸਿੰਘ ਮਾਨ)-ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਦੀਆਂ ਅੰਡਰ-17 ਲੜਕੀਆਂ ਦੀ ਕ੍ਰਿਕੇਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ‘’ਤੇ ਦੂਜਾ ਸਥਾਨ (ਰਨਰ- ਅੱਪ) ਹਾਸਲ ਕੀਤਾ। ਦਾਰਾਪੁਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਕ੍ਰਿਕੇਟ ਟੂਰਨਾਮੈਂਟ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਸ ਹੋਲੀ ਹਾਰਟ ਸਕੂਲ ਅਜੀਤਵਾਲ ਦੀਆਂ ਅੰਡਰ-17 ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕੇਟ ਟੂਰਨਾਮੈਂਟ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਚਮਕਾਇਆ। ਲੜਕੀਆਂ ਦੀ ਟੀਮ ਨੇ ਹਰ ਮੁਕਾਬਲੇ ਵਿਚ ਪੂਰੇ ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਖੇਡਦਿਆਂ ਫਾਈਨਲ ਤੱਕ ਆਪਣੀ ਜਗ੍ਹਾ ਬਣਾਈ। ਜਿੱਤ ਉਪਰੰਤ ਸਕੂਲ ਵਾਪਸੀ ‘’ਤੇ ਖਿਡਾਰਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ, ਰਮਨ ਅਰੋੜਾ ਅਤੇ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਖਿਡਾਰਨਾਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਸਕੂਲ ਪ੍ਰਬੰਧਕ ਕਮੇਟੀ ਵਲੋਂ ਖਿਡਾਰਨਾਂ ਨੂੰ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਹੋਰ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਵਾਇਆ।
ਪਿਛਲੀ ਖ਼ਬਰ ਮਿਸ਼ਨ ਫ਼ਤਿਹ 2027 ਤਹਿਤ ਇੰਦਰਗੜ੍ਹ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦੇ ਵਿਦਿਆਰਥੀ ਨੇ ਪਾਵਰ ਲਿਫ਼ਟਿੰਗ ’ਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।