ਸੰਤ ਮੋਹਨ ਦਾਸ ਸਕੂਲ ਨੇ ਜੂਡੋ ਅਤੇ ਕੁਰਾਸ਼ ਖੇਡ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ
ਨੱਥੂਵਾਲਾ ਗਰਬੀ, 28 ਅਗਸਤ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਭਾਈ ਫੇਰੂਮਾਨ ਖ਼ਾਲਸਾ ਸਕੂਲ, ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.)
ਨੱਥੂਵਾਲਾ ਗਰਬੀ, 28 ਅਗਸਤ (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਭਾਈ ਫੇਰੂਮਾਨ ਖ਼ਾਲਸਾ ਸਕੂਲ, ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅੰਜਨਾ ਕੌਸ਼ਲ ਦੀ ਅਗਵਾਈ ਹੇਠ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜੂਡੋ ਅਤੇ ਕੁਰੈਸ਼ ਉਮਰ ਗਰੁੱਪ-19 (ਲੜਕੀਆਂ) ਅਤੇ ਉਮਰ ਗਰੁੱਪ- 14 (ਲੜਕੀਆਂ) ਵਲੋਂ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਕੂਲ ਦੀਆਂ ਖਿਡਾਰਨਾਂ ਨੇ ਜੂਡੋ ਅਤੇ ਕੁਰੈਸ਼ ਮੁਕਾਬਲਿਆਂ ਉਮਰ ਵਰਗ-19 (ਲੜਕੀਆਂ) ਨੇ ਆਲ ਓਵਰ ਪਹਿਲਾ ਸਥਾਨ ਅਤੇ ਉਮਰ ਗਰੁੱਪ 14 (ਲੜਕੀਆਂ) ਨੇ ਆਲ ਓਵਰ ਦੂਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ। ਸਕੂਲ ਪ੍ਰਿੰਸੀਪਲ ਮੈਡਮ ਰੇਣੂਕਾ ਨੇ ਇੰਨਾ ਖਿਡਾਰਨਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰਨਾਂ ਦੀ ਖੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਜਿੱਤ ਖਿਡਾਰਨਾਂ ਦੀ ਸਖ਼ਤ ਮਿਹਨਤ ਅਤੇ ਖੇਡ ਕੋਆਰਡੀਨੇਟਰ ਰਾਜ ਕੁਮਾਰ ਕੋਚਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੈਂਪਸ ਮੈਨੇਜਰ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਜਸਪਾਲ ਸਿੰਘ, ਮੋਹਣ ਸਿੰਘ ਬਰਾੜ, ਗੁਰਮੇਜ ਸਿੰਘ ਤੇ ਸਮੂਹ ਸਟਾਫ਼ ਵਲੋਂ ਖਿਡਾਰਨਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।