29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਖੇਲੋ ਇੰਡੀਆ ਸੰਵਾਦ ਕਰਾਇਆ

ਮੋਗਾ, 28 ਅਗਸਤ (ਜਸਪਾਲ ਸਿੰਘ ਬੱਬੀ)-ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਐਸ. ਡੀ.

ਅਜੀਤ ਡੈਸਕ 29-08-2026
ਮੋਗਾ, 28 ਅਗਸਤ (ਜਸਪਾਲ ਸਿੰਘ ਬੱਬੀ)-ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ ਖੇਲੋ ਇੰਡੀਆ ਸੰਵਾਦ ਦਾ ਆਯੋਜਨ ਯੁਵਕ ਸੇਵਾਵਾਂ ਵਿਭਾਗ ਮੋਗਾ ਵਲੋਂ ਕੀਤਾ ਗਿਆ। ‘ਖੇਲੋ ਇੰਡੀਆ ਸੰਵਾਦ’ ਤਹਿਤ ‘ਖੇਲ ਕੀ ਬਾਤ, ਪੀ.ਐਮ. ਮੋਦੀ ਕੇ ਸਾਥ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਵਰਚੂਅਲ ਮਾਧਿਅਮ ਰਾਹੀਂ ਵਿਚਾਰ ਸਾਂਝੇ ਕੀਤੇ। ਉਨ੍ਹਾਂ ਖੇਡਾਂ ਦੀ ਮਹੱਤਤਾ, ਖਿਡਾਰੀਆਂ ਦੀਆਂ ਪ੍ਰਾਪਤੀਆਂ ਅਤੇ ਨੌਜਵਾਨਾਂ ਦੀ ਖੇਡਾਂ ਪ੍ਰਤੀ ਭੂਮਿਕਾ ਬਾਰੇ ਵਿਚਾਰ ਰੱਖੇ। ਕਾਲਜ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਅਗਵਾਈ ਦੇ ਗੁਣਾਂ ਦਾ ਵਿਕਾਸ ਹੁੰਦਾ ਹੈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਪਲਵਿੰਦਰ ਕੌਰ ਵਲੋਂ ਬਾਖ਼ੂਬੀ ਨਿਭਾਈ ਗਈ। ਪ੍ਰੋਗਰਾਮ ਦੇ ਮੁੱਖ ਬੁਲਾਰੇ ਅਸ਼ਵਿਨ ਬਾਲੀਅਨ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਖੇਡਾਂ ਰਾਹੀ ਤੰਦਰੁਸਤ ਅਤੇ ਸਕਾਰਾਤਮਿਕ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਮੋਗਾ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ, ਸਹਾਇਕ ਪ੍ਰੋ. ਨਮਿਤਾ ਬਰਮਨ, ਡਾ. ਬਲਜੀਤ ਕੌਰ, ਸਹਾਇਕ ਪ੍ਰੋ. ਰਮਨਦੀਪ ਸ਼ਰਮਾ, ਸਹਾਇਕ ਪ੍ਰੋ. ਰਮਨਪ੍ਰੀਤ ਕੌਰ ਅਤੇ ਸਹਾਇਕ ਪ੍ਰੋ. ਹਿਨਾ ਗੁਪਤਾ ਹਾਜ਼ਰ ਸਨ।
ਪਿਛਲੀ ਖ਼ਬਰ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਦੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਾਂ ਬੰਦ ਦਾ ਐਡਵੋਕੇਟ ਵਿਜੇ ਧੀਰ ਦੀਆਂ ਮਜ਼ਦੂਰ ਜਥੇਬੰਦੀਆਂ ਵਲੋਂ ਸਮਰਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।