31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬੰਦੀ ਸਿੰਘਾਂ ਨੂੰ ਬਣਦੀ ਪੈਰੋਲ ਦਿੱਤੀ ਜਾਵੇ-ਪ੍ਰਧਾਨ ਬਲਰਾਜ ਸਿੰਘ ਖ਼ਾਲਸਾ

ਕਿਸ਼ਨਪੁਰਾ ਕਲਾਂ, 30 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੀ ਰਿਹਾਈ ਲਈ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬਣਦੀ ਕਾਨੂੰਨੀ ਪੈਰੋਲ ਵੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਬਿਮਾਰ ਹਨ, ਇਸ ਲਈ ਮਨੁੱਖੀ ਅਤੇ ਪਰਿਵਾਰਕ ਆਧਾਰ ‘ਤੇ ਉਨ੍ਹਾਂ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।

ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ 31-08-2026
ਕਿਸ਼ਨਪੁਰਾ ਕਲਾਂ, 30 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੀ ਰਿਹਾਈ ਲਈ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬਣਦੀ ਕਾਨੂੰਨੀ ਪੈਰੋਲ ਵੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਬਿਮਾਰ ਹਨ, ਇਸ ਲਈ ਮਨੁੱਖੀ ਅਤੇ ਪਰਿਵਾਰਕ ਆਧਾਰ ‘ਤੇ ਉਨ੍ਹਾਂ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮਂਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੇ ਮਾਮਲਿਆਂ ‘ਤੇ ਸਰਕਾਰਾਂ ਨੂੰ ਇਕਸਾਰ ਅਤੇ ਨਿਰਪੱਖ ਨੀਤੀ ਅਪਣਾਉਣੀ ਚਾਹੀਦੀ ਹੈ। ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵੀ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਫਾਂਸੀ ਸਬੰਧੀ ਮਾਮਲਾ ਲੰਬੇ ਸਮੇਂ ਤੋਂ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਆਪਣੀ ਸਥਿਤੀ ਸਪਸ਼ਟ ਕਰਦਿਆਂ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਵਿਚ ਹੋ ਰਹੀ ਦੇਰੀ ਕਾਰਨ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਮਨੁੱਖੀ ਅਤੇ ਕਾਨੂੰਨੀ ਪੱਖੋਂ ਵਿਚਾਰਦਿਆਂ ਉਨ੍ਹਾਂ ਨੂੰ ਬਣਦੀ ਰਾਹਤ ਅਤੇ ਪੈਰੋਲ ਦਿੱਤੀ ਜਾਵੇ।
ਪਿਛਲੀ ਖ਼ਬਰ ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਲਗਾਈ ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਵਲੋਂ ਟ੍... ਅਗਲੀ ਖ਼ਬਰ ਹੁਣ ਮੋਗਾ ਸ਼ਹਿਰ ’ਚ ਵੀ ਹੋਣਗੇ ਰੀੜ੍ਹ ਦੀ ਹੱਡੀ ਅਤੇ ਦਿਮਾਗ਼ ਦੇ ਆਪ੍ਰੇਸ਼ਨ ਡਾ. ਰੋਹਨ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।