31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਖਾਦੀ ਅਤੇ ਪੇਂਡੂ ਉਦਯੋਗ ਕਮਿਸ਼ਨ ਮੋਗਾ ਵਲੋਂ ਦੇਸ਼ ਭਗਤ ਕਾਲਜ ਮੋਗਾ ਵਿਖੇ ਸੈਮੀਨਾਰ

ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਕਾਲਜ ਮੋਗਾ ਵਿਖੇ ਖਾਦੀ ਅਤੇ ਪੇਂਡੂ ਉਦਯੋਗ ਕਮਿਸ਼ਨ ਮੋਗਾ ਵਲੋਂ ਸਵੈ-ਰੁਜ਼ਗਾਰ ਅਤੇ ਉਦਮਤਾ ਬਾਰੇ ਇਕ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ‘ਚ ਅਨਿਲ ਆਰੀਆ ਡਿਪਟੀ ਡਾਇਰੈਕਟਰ ਕੇ.

ਅਜੀਤ ਡੈਸਕ 31-08-2026
ਮੋਗਾ, 30 ਅਗਸਤ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਕਾਲਜ ਮੋਗਾ ਵਿਖੇ ਖਾਦੀ ਅਤੇ ਪੇਂਡੂ ਉਦਯੋਗ ਕਮਿਸ਼ਨ ਮੋਗਾ ਵਲੋਂ ਸਵੈ-ਰੁਜ਼ਗਾਰ ਅਤੇ ਉਦਮਤਾ ਬਾਰੇ ਇਕ ਪ੍ਰੇਰਨਾਦਾਇਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ‘ਚ ਅਨਿਲ ਆਰੀਆ ਡਿਪਟੀ ਡਾਇਰੈਕਟਰ ਕੇ.ਵੀ.ਆਈ.ਸੀ. ਚੰਡੀਗੜ੍ਹ, ਬਲਵਿੰਦਰ ਸਿੰਘ ਕਾਰਜਕਾਰੀ ਡਾਇਰੈਕਟਰ ਈ.ਟੀ.ਆਰ.ਡੀ.ਆਈ., ਨਰਿੰਦਰ ਸਿੰਘ ਡਿਪਟੀ ਡਾਇਰੈਕਟਰ ਈ.ਟੀ.ਆਰ.ਡੀ.ਆਈ. ਅਤੇ ਸ਼ੁਭਮ ਪ੍ਰਤੀਕ ਬੀ.ਐਲ.ਈ.ਓ. ਮੋਗਾ ਮੁੱਖ ਬੁਲਾਰਿਆਂ ਵਜੋਂ ਸ਼ਾਮਿਲ ਹੋਏ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਉਦਮਤਾ ਨੂੰ ਕਰੀਅਰ ਦੇ ਇਕ ਮਜ਼ਬੂਤ ਵਿਕਲਪ ਵਜੋਂ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਕਾਰੋਬਾਰ ਦੀ ਕਿਸ ਤਰ੍ਹਾਂ ਸ਼ੁਰੂਆਤ ਕਰਨੀ ਹੈ ਅਤੇ ਭਾਰਤ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਵਿੱਤੀ ਸਹਾਇਤਾ ਸਕੀਮਾਂ ਅਤੇ ਕੀਤੇ ਜਾਣ ਵਾਲੇ ਸਹਿਯੋਗ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਚੇਅਰਮੈਨ ਡਾ. ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਲਈ ਅਜਿਹੇ ਸੈਮੀਨਾਰ ਬਹੁਤ ਪ੍ਰਭਾਵਸ਼ਾਲੀ ਹੁੰਦੇ ਹਨ ਅਤੇ ਕਾਲਜ ਦੁਆਰਾ ਭਵਿੱਖ ਵਿਚ ਵੀ ਅਜਿਹੇ ਸੈਮੀਨਾਰ ਆਯੋਜਿਤ ਕਰਦੇ ਰਹਾਂਗੇ।
ਪਿਛਲੀ ਖ਼ਬਰ ਮਹਿੰਗਾਈ ਨੇ ਪੰਜਾਬ ਦੇ ਕਿਸਾਨ ਮਜ਼ਦੂਰ ਅਤੇ ਆਮ ਲੋਕਾਂ ਦਾ ਕੱਢਿਆ ਕਚੂਮਰ-ਸੁੱਖ ਗਿੱਲ ਖੰਡ ਅਤੇ ਗੁੜ ਪਹੁੰਚੇ 70 ਰੁਪਏ ਤੋ... ਅਗਲੀ ਖ਼ਬਰ ਮਿਸ਼ਨ ਫ਼ਤਿਹ 2027 ਦੇ ਤਹਿਤ ਸਾਬਕਾ ਵਿਧਾਇਕ ਲੋਹਗੜ੍ਹ ਨੇ ਪਿੰਡ ਕੜਾਹੇ ਵਾਲਾ ਵਾਸੀਆਂ ਨੂੰ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।