02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਖ਼ਾਲਸਾ ਸਕੂਲ ਤਖ਼ਤੂਪੁਰਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ ਸੰਗਤ ਰੂਪ ਵਿੱਚ ਕੀਤੇ ਸੁਖਮਨੀ ਸਾਹਿਬ ਦੇ ਜਾਪ

ਨਿਹਾਲ ਸਿੰਘ ਵਾਲਾ, 1 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸਿੱਖਿਆ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ, ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਸੁਖਮਨੀ ਸਾਹਿਬ ਦੇ ਜਾਪ ਕੀਤੇ।

ਅਜੀਤ ਡੈਸਕ 02-09-2026
ਨਿਹਾਲ ਸਿੰਘ ਵਾਲਾ, 1 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸਿੱਖਿਆ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ, ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਸੁਖਮਨੀ ਸਾਹਿਬ ਦੇ ਜਾਪ ਕੀਤੇ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਇਸ ਮੌਕੇ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸਿੱਖਿਆ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਵਿੱਦਿਅਕ ਅਦਾਰਿਆਂ ਵਿਚ ਅੱਜ ਬੰਦੀ ਸਿੰਘਾਂ ਦੀ ਰਿਹਾਈ ‘ਤੇ ਚੜ੍ਹਦੀ ਕਲਾ ਲਈ ਸੁਖਮਨੀ ਸਾਹਿਬ ਦੇ ਪਾਠਾਂ ਉਪਰੰਤ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ। ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਇਸ ਲਈ ਇਖ਼ਲਾਕੀ ਤੌਰ ਤੇ ਸਜ਼ਾ ਪੂਰੀ ਕਰ ਚੁੱਕੇ ਸਾਰੇ ਬੰਦੀ ਸਿੰਘ ਬਿਨਾਂ ਕਿਸੇ ਦੇਰੀ ਰਿਹਾਅ ਕੀਤੇ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਜੀਂਦੜਾ ਵਿਖੇ ਕਾਂਗਰਸ ਦੀ ਅਹਿਮ ਮੀਟਿੰਗ ‘ਮਿਸ਼ਨ ਫਤਿਹ-2027’ ਤਹਿਤ ਵਰਕਰਾਂ ਨੂੰ ਚੋਣਾਂ... ਅਗਲੀ ਖ਼ਬਰ ਡਾ. ਸੁਖਦੇਵ ਸਿੰਘ ਸਿਰਸਾ ਦੇ ਪਿੱਛੇ ਖੜ੍ਹਾ ਹੈ ਇਲਾਕਾ ਨਿਹਾਲ ਸਿੰਘ ਵਾਲਾ ਦਾ ਅਧਿਆਪਕ ਵਰਗ-ਗੁਰਦੇਵ ਸਿੰਘ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।