02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ ਗਈਆਂ ਅਤੇ ਰੱਖੜੀ ਦੇ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ।

ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ ਗਈਆਂ ਅਤੇ ਰੱਖੜੀ ਦੇ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਅਧਿਆਪਕਾਂ ਵਲੋਂ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਰੱਖੜੀ ਭੈਣ-ਭਰਾ ਦੇ ਪਿਆਰ, ਸਨੇਹ, ਵਿਸ਼ਵਾਸ ਅਤੇ ਸੁਰੱਖਿਆ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਹੈ। ਇਹ ਤਿਉਹਾਰ ਪਰਿਵਾਰਕ ਪਿਆਰ ਅਤੇ ਆਪਸੀ ਸਾਂਝ ਦਾ ਸੰਦੇਸ਼ ਵੀ ਦਿੰਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਸ਼ਾ ਅਰੋੜਾ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਬੱਚਿਆਂ ਦੀ ਰਚਨਾਤਮਿਕਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਸਕੂਲ ਦਾ ਸਮੁੱਚਾ ਮਾਹੌਲ ਖ਼ੁਸ਼ੀ ਅਤੇ ਉਤਸ਼ਾਹ ਨਾਲ ਭਰਿਆ ਰਿਹਾ।
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਖਿਡਾਰੀ ਕਿੱਕ ਬਾਕਸਿੰਗ ਅਤੇ ਵੁਸੂ ਮੁਕਾਬਲਿਆਂ ’ਚ ਜ਼ਿਲ੍ਹੇ ਵਿਚ ਜੇਤੂ ਰਹੇ ਅਗਲੀ ਖ਼ਬਰ ਟੀ.ਐਲ.ਐਫ. ਦੇ ਵੁਸੂ ਸਟਾਰ ਅਭਿਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ-ਚੇਅਰਮੈਨ ਇੰਜੀ: ਜਨੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।