02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਿਊ ਟਾਊਨ ਦੀਆਂ ਟੁੱਟੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ

ਮੋਗਾ, 1 ਸਤੰਬਰ (ਅਸ਼ੋਕ ਬਾਂਸਲ)-ਲੰਬੇ ਸਮੇਂ ਤੋਂ ਖਰਾਬ ਅਤੇ ਟੁੱਟੀਆਂ ਸੜਕਾਂ ਕਾਰਨ ਇਕ ਨੰਬਰ ਨਿਊ ਟਾਊਨ ਦੇ ਇਲਾਕਾ ਵਾਸੀਆਂ ਨੂੰ ਆ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਮੋਗਾ ਵਲੋਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਵਾਰਡ ਨੰਬਰ 38 ਦੀ ਨਗਰ ਨਿਗਮ ਕੌਂਸਲਰ ਡਿੰਪਲ ਅਰੋੜਾ ਨੇ ਦੱਸਿਆ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਅਜੀਤ ਡੈਸਕ 02-09-2026
ਮੋਗਾ, 1 ਸਤੰਬਰ (ਅਸ਼ੋਕ ਬਾਂਸਲ)-ਲੰਬੇ ਸਮੇਂ ਤੋਂ ਖਰਾਬ ਅਤੇ ਟੁੱਟੀਆਂ ਸੜਕਾਂ ਕਾਰਨ ਇਕ ਨੰਬਰ ਨਿਊ ਟਾਊਨ ਦੇ ਇਲਾਕਾ ਵਾਸੀਆਂ ਨੂੰ ਆ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਮੋਗਾ ਵਲੋਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਵਾਰਡ ਨੰਬਰ 38 ਦੀ ਨਗਰ ਨਿਗਮ ਕੌਂਸਲਰ ਡਿੰਪਲ ਅਰੋੜਾ ਨੇ ਦੱਸਿਆ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੜਕਾਂ ਦੇ ਨਿਰਮਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ| ਡਿੰਪਲ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੌਕੇ ਸਾਬਕਾ ਕੌਂਸਲਰ ਸਾਹਿਲ ਅਰੋੜਾ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਮਨਜੀਤ ਮਾਨ ਦੀਆਂ ਮੋਗਾ ਹਲਕੇ ਦੇ ਪਿੰਡਾਂ ਅੰਦਰ ਮੀਟਿੰਗਾਂ ਜਾਰੀ ਪਿੰਡ ਝੰਡੇਵਾਲਾ ’ਚ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿ... ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ’ਤੇ ਗਜ਼ਟਿਡ ਛੁੱਟੀ ਦੀ ਮੰਗ ਲਈ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।