ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਬਾਘਾ ਪੁਰਾਣਾ, 2 ਸਤੰਬਰ (ਟਿੰਕੂ ਕਾਠਪਾਲ)-ਖੰਡ, ਪਿਆਜ਼ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਜ਼ਰੂਰੀ ਵਸਤਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮਹਿੰਗਾਈ ਕਾਰਨ ਜਿੱਥੇ ਆਮ ਪਰਿਵਾਰਾਂ ਲਈ ਰਸੋਈ ਦਾ ਖਰਚਾ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ, ਉੱਥੇ ਹੀ ਵਧੀਆਂ ਕੀਮਤਾਂ ਨੇ ਲੋਕਾਂ ਦੀਆਂ ਜੇਬਾਂ ਖਾਲੀ ਕਰ ਦਿੱਤੀਆਂ ਹਨ।
ਸ
ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
03-09-2026
ਬਾਘਾ ਪੁਰਾਣਾ, 2 ਸਤੰਬਰ (ਟਿੰਕੂ ਕਾਠਪਾਲ)-ਖੰਡ, ਪਿਆਜ਼ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਜ਼ਰੂਰੀ ਵਸਤਾਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮਹਿੰਗਾਈ ਕਾਰਨ ਜਿੱਥੇ ਆਮ ਪਰਿਵਾਰਾਂ ਲਈ ਰਸੋਈ ਦਾ ਖਰਚਾ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ, ਉੱਥੇ ਹੀ ਵਧੀਆਂ ਕੀਮਤਾਂ ਨੇ ਲੋਕਾਂ ਦੀਆਂ ਜੇਬਾਂ ਖਾਲੀ ਕਰ ਦਿੱਤੀਆਂ ਹਨ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਗਰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਦਾ ਸਿੱਧਾ ਅਸਰ ਆਮ ਲੋਕਾਂ ਦੀ ਰਸੋਈ ‘ਤੇ ਪੈ ਰਿਹਾ ਹੈ। ਖੰਡ, ਪਿਆਜ਼ ਤੋਂ ਇਲਾਵਾ ਸਬਜ਼ੀਆਂ, ਦਾਲਾਂ, ਖਾਣ ਵਾਲੇ ਤੇਲ ਅਤੇ ਹੋਰ ਘਰੇਲੂ ਜ਼ਰੂਰਤ ਦੀਆਂ ਵਸਤਾਂ ਮਹਿੰਗੀਆਂ ਹੋਣ ਕਾਰਨ ਪਰਿਵਾਰਾਂ ਨੂੰ ਆਪਣੇ ਖ਼ਰਚਿਆਂ ਵਿਚ ਕਟੌਤੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮਦਨ ਦੇ ਮੁਕਾਬਲੇ ਖਰਚੇ ਵਧਣ ਕਾਰਨ ਮੱਧ ਵਰਗ ਅਤੇ ਗਰੀਬ ਪਰਿਵਾਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਮਹਿੰਗਾਈ ਸਿਰਫ਼ ਬਾਜ਼ਾਰ ਤੱਕ ਸੀਮਤ ਸਮੱਸਿਆ ਨਹੀਂ ਹੈ, ਸਗੋਂ ਇਸ ਦਾ ਅਸਰ ਹਰ ਘਰ ਦੀ ਰਸੋਈ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਲੋਕਾਂ ਦੀ ਥਾਲ਼ੀ ਦਾ ਸਵਾਦ ਵੀ ਵਿਗੜ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰੀ ਖਾਣ-ਪੀਣ ਵਾਲੀਆਂ ਵਸ ਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਜਮਾਂ ਖੋਰੀ ਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਰਹਿਣ ਦੀ ਬਜਾਏ ਬਾਜ਼ਾਰ ਵਿਚ ਕੀਮਤਾਂ ਦੀ ਨਿਯਮਤ ਨਿਗਰਾਨੀ ਕਰਨੀ ਚਾਹੀਦੀ ਹੈ, ਤਾਂ ਜੋ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।