03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਾਬਕਾ ਸਰਪੰਚ ਮੋਹਣ ਸਿੰਘ ਦੇ ਪਰਿਵਾਰ ਵਲੋਂ ਮਾਤਾ-ਪਿਤਾ ਦੀ ਯਾਦ ’ਚ ਪਾਲਕੀ ਸਾਹਿਬ ਦੀ ਸੇਵਾ

ਕਿਸ਼ਨਪੁਰਾ ਕਲਾਂ, 2 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਦੇ ਸਾਬਕਾ ਸਰਪੰਚ ਮੋਹਣ ਸਿੰਘ ਭਿੰਡਰ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਆਪਣੇ ਸਵਰਗਵਾਸੀ ਮਾਤਾ ਕਰਤਾਰ ਕੌਰ ਅਤੇ ਪਿਤਾ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ ਪਾਲਕੀ ਸਾਹਿਬ ਦੀ ਸੇਵਾ ਡੇਰਾ ਬਾਬਾ ਚੇਤਨ ਦਾਸ ਜੀ ਦੇ ਪਾਵਨ ਅਸਥਾਨ ਵਿਖੇ ਕਰਵਾਈ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ| ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਕਰਤਾਰ ਕੌਰ ਅਤੇ ਪਿਤਾ ਹਰਭਜਨ ਸਿੰਘ ਧਾਰਮਿਕ ਵਿਚਾਰਾਂ ਵਾਲੇ ਅਤੇ ਸੇਵਾ-ਭਾਵਨਾ ਨਾਲ ਜੁੜੇ ਹੋਏ ਸਨ।

ਅਜੀਤ ਡੈਸਕ 03-09-2026
ਕਿਸ਼ਨਪੁਰਾ ਕਲਾਂ, 2 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਦੇ ਸਾਬਕਾ ਸਰਪੰਚ ਮੋਹਣ ਸਿੰਘ ਭਿੰਡਰ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਆਪਣੇ ਸਵਰਗਵਾਸੀ ਮਾਤਾ ਕਰਤਾਰ ਕੌਰ ਅਤੇ ਪਿਤਾ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ ਪਾਲਕੀ ਸਾਹਿਬ ਦੀ ਸੇਵਾ ਡੇਰਾ ਬਾਬਾ ਚੇਤਨ ਦਾਸ ਜੀ ਦੇ ਪਾਵਨ ਅਸਥਾਨ ਵਿਖੇ ਕਰਵਾਈ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ| ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਕਰਤਾਰ ਕੌਰ ਅਤੇ ਪਿਤਾ ਹਰਭਜਨ ਸਿੰਘ ਧਾਰਮਿਕ ਵਿਚਾਰਾਂ ਵਾਲੇ ਅਤੇ ਸੇਵਾ-ਭਾਵਨਾ ਨਾਲ ਜੁੜੇ ਹੋਏ ਸਨ। ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਅਤੇ ਉਨ੍ਹਾਂ ਵਲੋਂ ਦਰਸਾਏ ਧਾਰਮਿਕ ਤੇ ਸਮਾਜਿਕ ਮਾਰਗ ’ਤੇ ਚੱਲਣ ਦੇ ਉਦੇਸ਼ ਨਾਲ ਪਰਿਵਾਰ ਵਲੋਂ ਸਮੇਂ-ਸਮੇਂ ’ਤੇ ਧਾਰਮਿਕ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਡੇਰਾ ਬਾਬਾ ਚੇਤਨ ਦਾਸ ਜੀ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਲੋਂ ਸਾਬਕਾ ਸਰਪੰਚ ਮੋਹਣ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਹਰਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਖਾਲਸਾ, ਵੈਦ ਕਮਲਜੀਤ ਸਿੰਘ, ਗੁਰਦੀਪ ਸਿੰਘ ਪੰਚ, ਕੁਲਵਿੰਦਰ ਸਿੰਘ ਮਾਨ, ਡਾ. ਗੁਰਮੀਤ ਸਿੰਘ, ਕਰਨੈਲ ਸਿੰਘ, ਨਛੱਤਰ ਸਿੰਘ, ਹਰਨੇਕ ਸਿੰਘ , ਪਵਿੱਤਰ ਸਿੰਘ ਰਾਜੂ, ਗੁਰਜੀਤ ਸਿੰਘ, ਗੁਰਮੇਲ ਸਿੰਘ, ਗੁਰਦੀਪ ਸਿੰਘ ਪੰਚ, ਤਰਨਜੀਤ ਸਿੰਘ ਪੰਚ, ਕੁਲਵੰਤ ਸਿੰਘ ਪੰਚ, ਸਤਨਾਮ ਸਿੰਘ ਪੀਤਾ, ਹਰਵਿੰਦਰ ਸਿੰਘ ਸਾਬਕਾ ਪੰਚ, ਹਰਬੰਸ ਸਿੰਘ ਗਾਂਧੀ, ਪਿਆਰਾ ਸਿੰਘ ਸਾਬਕਾ ਪੰਚ, ਕੁਲਵਿੰਦਰ ਸਿੰਘ, ਅਮਰੀਕ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ। ਅੰਤ ਵਿਚ ਸਾਬਕਾ ਸਰਪੰਚ ਮੋਹਣ ਸਿੰਘ ਅਤੇ ਪਰਿਵਾਰ ਵਲੋਂ ਸਮਾਗਮ ਵਿਚ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਰਾਕੇਸ਼ ਮਿੱਡਾ ਨੂੰ ਹਲਕਾ ਮੋਗਾ ਦਾ ਸੰਗਠਨ ਇੰਚਾਰਜ ਨਿਯੁਕਤ ਹੋਣ ’ਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਸਨਮਾਨਿ... ਅਗਲੀ ਖ਼ਬਰ ਸ਼ੂਟਿੰਗ ਮੁਕਾਬਲਿਆਂ ’ਚ ਆਪਣੇ ਜੌਹਰ ਦਿਖਾਉਣਗੇ ਦਸਮੇਸ਼ ਸਕੂਲ ਦੇ ਖਿਡਾਰੀ ­ਜ਼ਿਲ੍ਹਾ ਪੱਧਰ ’ਤੇ ਟੀਮਾਂ ਕਰਨਗੀਆਂ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।