04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਜਪਾ ਦਾ ਵਧ ਰਿਹਾ ਜਨ ਆਧਾਰ ਦੇਖ ਵਿਰੋਧੀ ਪਾਰਟੀਆਂ ਬੌਖਲਾਹਟ ’ਚ- ਸੁਖਨੰਦਨ ਅਗਰਵਾਲ

ਬਾਘਾ ਪੁਰਾਣਾ, 3 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਦਾ ਪੰਜਾਬ ਅੰਦਰ ਦਿਨੋਂ-ਦਿਨ ਵਧ ਰਿਹਾ ਜਨ ਆਧਾਰ ਆਉਣ ਵਾਲੇ ਸਮੇਂ ਵਿਚ ਸੂਬੇ ਦੀ ਸਿਆਸਤ ਵਿਚ ਵੱਡਾ ਬਦਲਾਅ ਲਿਆਉਣ ਵਾਲਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਪ੍ਰਧਾਨ ਡਾਕਟਰ ਹਰਜੋਤ ਕਮਲ ਅਤੇ ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਸੁਖਨੰਦਨ ਅਗਰਵਾਲ ਨੇ ਕੀਤਾ।

ਅਜੀਤ ਡੈਸਕ 04-09-2026
ਬਾਘਾ ਪੁਰਾਣਾ, 3 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਦਾ ਪੰਜਾਬ ਅੰਦਰ ਦਿਨੋਂ-ਦਿਨ ਵਧ ਰਿਹਾ ਜਨ ਆਧਾਰ ਆਉਣ ਵਾਲੇ ਸਮੇਂ ਵਿਚ ਸੂਬੇ ਦੀ ਸਿਆਸਤ ਵਿਚ ਵੱਡਾ ਬਦਲਾਅ ਲਿਆਉਣ ਵਾਲਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਪ੍ਰਧਾਨ ਡਾਕਟਰ ਹਰਜੋਤ ਕਮਲ ਅਤੇ ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਸੁਖਨੰਦਨ ਅਗਰਵਾਲ ਨੇ ਕੀਤਾ। ਸੁਖਨੰਦਨ ਅਗਰਵਾਲ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ, ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਲੋਂ ਕੀਤੀ ਜਾ ਰਹੀ ਤਰੱਕੀ ਤੋਂ ਪੰਜਾਬ ਦੇ ਲੋਕ ਪ੍ਰਭਾਵਿਤ ਹਨ। ਇਸੇ ਕਾਰਨ ਦੂਜੀਆਂ ਸਿਆਸੀ ਪਾਰਟੀਆਂ ਵਿਚ ਬੌਖਲਾਹਟ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਵਿਚ ਜ਼ਿਲੇ੍ਹ ਅੰਦਰ ਹਰ ਵਿਧਾਨ ਸਭਾ ਹਲਕੇ ਵਿਚ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਅਗਰਵਾਲ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪੀ.ਏ.ਸੀ. ਮੈਂਬਰ ਅਤੇ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦਾ ਕੀਤਾ ਵਿਸ਼ੇਸ਼ ਸਨ... ਅਗਲੀ ਖ਼ਬਰ ਕੈਨੇਡਾ ਦੇ ਐਮ.ਪੀ. ਅਮਨਦੀਪ ਸੋਢੀ ਨੇ ਸਾਧੂ ਰਾਮ ਲੰਗੇਆਣਾ ਦੀ ਪੁਸਤਕ ‘ਚਿੜੀਆਂ ਬੋਲ ਪਈਆਂ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।