ਐਡਵੋਕੇਟ ਵਿਜੇ ਧੀਰ ਨੂੰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ
ਅਜੀਤਵਾਲ, 5 ਸਤੰਬਰ (ਹਰਦੇਵ ਸਿੰਘ ਮਾਨ)-ਬੀਤੇ ਦਿਨਾਂ ਤੋਂ ਖੇਤਾਂ ਵਾਲੀ ਬਿਜਲੀ ਸਪਲਾਈ ਨੂੰ ਸੁਚਾਰੂ ਕਰਨ ਦੀ ਮੰਗ ਕਰਦੇ ਹੋਏ ਕਿਸਾਨਾਂ ਦਾ ਕੋਈ ਹੱਲ ਨਾ ਹੋਣ ਕਰਕੇ ਕਿਸਾਨਾਂ ਵਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਅਜੀਤਵਾਲ ਵਿਖੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਚੂਹੜਚੱਕ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਗਜੀਤ ਸਿੰਘ ਕੋਕਰੀ ਆਦਿ ਆਗੂਆਂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਮੰਦਵਾੜੇ ਨੇ ਝੰਬੇ ਪਏ ਹਨ ਤੇ ਉੱਪਰੋਂ ਪੱਕੀਆਂ ਫਸਲਾਂ ਨੂੰ ਜਦੋਂ ਪਾਣੀ ਵੀ ਮੁਸ਼ਕਿਲ ਨਾਲ ਨਸੀਬ ਹੋਵੇ ਤਾਂ ਕਿਸਾਨਾਂ ਵਿਚ ਰੋਸ ਹੋਣਾ ਸੁਭਾਵਿਕ ਹੈ।
ਅਜੀਤਵਾਲ, 5 ਸਤੰਬਰ (ਹਰਦੇਵ ਸਿੰਘ ਮਾਨ)-ਬੀਤੇ ਦਿਨਾਂ ਤੋਂ ਖੇਤਾਂ ਵਾਲੀ ਬਿਜਲੀ ਸਪਲਾਈ ਨੂੰ ਸੁਚਾਰੂ ਕਰਨ ਦੀ ਮੰਗ ਕਰਦੇ ਹੋਏ ਕਿਸਾਨਾਂ ਦਾ ਕੋਈ ਹੱਲ ਨਾ ਹੋਣ ਕਰਕੇ ਕਿਸਾਨਾਂ ਵਲੋਂ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਅਜੀਤਵਾਲ ਵਿਖੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਚੂਹੜਚੱਕ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਗਜੀਤ ਸਿੰਘ ਕੋਕਰੀ ਆਦਿ ਆਗੂਆਂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਮੰਦਵਾੜੇ ਨੇ ਝੰਬੇ ਪਏ ਹਨ ਤੇ ਉੱਪਰੋਂ ਪੱਕੀਆਂ ਫਸਲਾਂ ਨੂੰ ਜਦੋਂ ਪਾਣੀ ਵੀ ਮੁਸ਼ਕਿਲ ਨਾਲ ਨਸੀਬ ਹੋਵੇ ਤਾਂ ਕਿਸਾਨਾਂ ਵਿਚ ਰੋਸ ਹੋਣਾ ਸੁਭਾਵਿਕ ਹੈ। ਅਜੀਤਵਾਲ ਸਬ-ਡਿਵੀਜ਼ਨ ਅਧੀਨ ਪਿਛਲੇ ਕਾਫੀ ਸਮੇਂ ਤੋਂ ਫੀਡਰਾਂ ਵਿਚ ਦੁਖੀ ਕਿਸਾਨਾਂ ਦਾ ਬਿਜਲੀ ਸਪਲਾਈ ਦੀ ਦਰੁਸਤੀ ਲਈ ਸਬ-ਡਵੀਜ਼ਨ ਅਧਿਕਾਰੀਆਂ ਨੂੰ ਲਿਖਤੀ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਹੋਇਆ ਤਾਂ ਇਹ ਧਰਨੇ ’ਤੇ ਰੋਡ ਰੋਕਣ ਦੀ ਨੌਬਤ ਆਈ ਹੈ। ਕਿਸਾਨਾਂ ਨਾਲ ਧਰਨਾ ਚੁੱਕਣ ਲਈ ਅਧਿਕਾਰੀਆਂ ਦੀ ਗੱਲਬਾਤ ਚੱਲਦੀ ਰਹੀ ਪਰ ਆਗੂ ਅਤੇ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਕਰਨ ਅਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਅਤੇ ਲਿਖਤੀ ਭਰੋਸੇ ’ਤੇ ਅੜੇ ਰਹੇ। ਅੰਤ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਵਲੋਂ ਧਰਨੇ ਵਾਲੀ ਜਗ੍ਹਾ ’ਤੇ ਆ ਕੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਬਿਜਲੀ ਸਪਲਾਈ ਦੀ ਮੰਗ ਨੂੰ ਪੂਰਾ ਕਰਨ ਸੰਬੰਧੀ ਦਿੱਤੇ ਭਰੋਸੇ ਤੋਂ ਬਾਅਦ ਧਰਨਾ ਚੁੱਕਿਆ ਗਿਆ ਤੇ ਲੰਮਾ ਸਮਾਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਰਾਹਗੀਰਾਂ ਤੇ ਟਰੈਫਿਕ ਆਵਾਜਾਈ ਨੂੰ ਰਾਹਤ ਮਿਲੀ। ਜ਼ਿਕਰਯੋਗ ਹੈ ਇਸ ਧਰਨੇ ਕਰਕੇ ਦੂਰ ਦੁਰਾਡੇ ਜਾਣ ਵਾਲੇ ਰਾਹਗੀਰਾਂ ਅਤੇ ਟਰੈਫਿਕ ਆਵਾਜਾਈ ਨੂੰ ਵੱਖ-ਵੱਖ ਲੰਿਕ ਸੜਕਾਂ ਤੋਂ ਹੋ ਕੇ ਜਾਣਾ ਪਿਆ। ਪਰ ਨਾਲ ਹੀ ਧਰਨੇ ਦੌਰਾਨ ਐਮਰਜੈਂਸੀ ਵਾਹਨ, ਐਂਬੂਲੈਂਸ ਅਤੇ ਸਕੂਲ ਬੱਸਾਂ ਨੂੰ ਨਹੀਂ ਰੋਕਿਆ ਗਿਆ। ਇਸ ਮੌਕੇ ਬਿਜਲੀ ਬੋਰਡ ਦੇ ਅਧਿਕਾਰੀਆਂ ਸਮੇਤ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੱਡੀ ਗਿਣਤੀ ਪੁਲਿਸ ਪਾਰਟੀ ਨਾਲ ਮੌਜੂਦ ਰਹੇ। ਇਸ ਮੌਕੇ ਨਿਰਭਾਗ ਸਿੰਘ, ਸੁਖਦੇਵ ਸਿੰਘ, ਕਿਰਨਦੀਪ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ ਬਿੱਟੂ ਕਿਲੀ ਚਾਹਲਾਂ, ਸਤਨਾਮ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ, ਗੁਰਤੇਜ ਸਿੱਧੂ, ਦਵਿੰਦਰ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਸਮੇਤ ਇਲਾਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਕਿਸਾਨ ਮੌਜੂਦ ਸਨ।