06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਧਰਮਕੋਟ ਰੈਲੀ ਸੰਬੰਧੀ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ-ਅਰਮਿੰਦਰ ਰਾਮਗੜ੍ਹੀਆ

ਫਤਿਹਗੜ੍ਹ ਪੰਜਤੂਰ, 5 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦਾਣਾ ਮੰਡੀ ਧਰਮਕੋਟ ਵਿਖੇ 9 ਸਤੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ| ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 06-09-2026
ਫਤਿਹਗੜ੍ਹ ਪੰਜਤੂਰ, 5 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦਾਣਾ ਮੰਡੀ ਧਰਮਕੋਟ ਵਿਖੇ 9 ਸਤੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ| ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ (ਬਾਦਲ) ਦੇ ਯੂਥ ਪ੍ਰਧਾਨ ਅਰਮਿੰਦਰ ਸਿੰਘ ਰਾਮਗੜ੍ਹੀਆ ਫਤਿਹਗੜ੍ਹ ਪੰਜਤੂਰ ਨੇ ਕਿਹਾ ਕਿ 9 ਸਤੰਬਰ ਦੀ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਦਾਣਾ ਮੰਡੀ ਧਰਮਕੋਟ ਪਹੁੰਚਣਗੇ। ਅਰਮਿੰਦਰ ਰਾਮਗੜ੍ਹੀਆ ਨੇ ਕਿਹਾ ਕਿ ਨੌਜਵਾਨਾਂ ਵਿਚ ਰੈਲੀ ਨੂੰ ਲੈ ਕੇ ਵਿਸ਼ੇਸ਼ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਰੈਲੀ ਦੀਆਂ ਤਿਆਰੀਆਂ ਵਿਚ ਜੁਟੇ ਹੋਏ ਹਨ।
ਪਿਛਲੀ ਖ਼ਬਰ ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਹੋਈ ਮੀਟਿੰਗ ਹੋਈ ਤਹਿਸੀਲਦਾਰਾਂ ਨੂੰ ਬਕਾਏ... ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਦੀ ਕਰਮਨਵੀਰ ਕੌਰ ਨੇ ਤਾਇਕਵਾਂਡੋ ’ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।