ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਭਾਗੀਕੇ ਤੋਂ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਅੱਜ ਪਿੰਡ ਭਾਗੀਕੇ ਤੋਂ ਸੰਗਤਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਅੱਜ ਪਿੰਡ ਭਾਗੀਕੇ ਤੋਂ ਸੰਗਤਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਲੋਕਾਂ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੁੜਨ ਦਾ ਮੌਕਾ ਮਿਲਦਾ ਹੈ ਅਤੇ ਸੰਗਤਾਂ ਵਿਚ ਆਪਸੀ ਭਾਈਚਾਰਾ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਲਗਾਤਾਰ ਲੋਕਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਤੀਰਥ ਯਾਤਰਾ ਲਈ ਰਵਾਨਾ ਹੋਈ ਸੰਗਤ ਨੇ ਸਰਕਾਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਸੁਖਦੀਪ ਸਿੰਘ, ਮੈਂਬਰ ਨਿਰਭੈ ਸਿੰਘ, ਮੈਂਬਰ ਜਸਵੀਰ ਸਿੰਘ ਬੀਰਾ, ਸੁਖਵੀਰ ਸਿੰਘ ਸੁੱਖਾ, ਦਵਿੰਦਰ ਸਿੰਘ ਬਿੰਦਾ, ਬੂਟਾ ਸਿੰਘ ਪ੍ਰਧਾਨ, ਕਰਨੈਲ ਸਿੰਘ ਸਮੇਤ ਪਤਵੰਤੇ, ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।