11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਐਡਵੋਕੇਟ ਅਮਿਤ ਅਗਰਵਾਲ ਨੂੰ ਭਾਜਪਾ ਜ਼ਿਲ੍ਹਾ ਮੋਗਾ ਦੀ ਟੀਮ ‘ਚ ਮਿਲੀ ਅਹਿਮ ਜ਼ਿੰਮੇਵਾਰੀ ਜ਼ਿਲ੍ਹਾ ਸਕੱਤਰ ਵਜੋਂ ਕੀਤਾ ਗਿਆ ਨਿਯੁਕਤ

ਬਾਘਾ ਪੁਰਾਣਾ, 6 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਕੀਤੇ ਜਾ ਰਹੇ ਵਧੀਆ ਕੰਮਕਾਜ, ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਸਹਿਯੋਗ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੇਖਦੇ ਹੋਏ ਭਾਜਪਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਐਡਵੋਕੇਟ ਅਮਿਤ ਅਗਰਵਾਲ ਨੂੰ ਜ਼ਿਲ੍ਹਾ ਟੀਮ ਵਿਚ ਸ਼ਾਮਿਲ ਕਰਦਿਆਂ ਜ਼ਿਲ੍ਹਾ ਸਕੱਤਰ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਜੀਤ ਡੈਸਕ 11-09-2026
ਬਾਘਾ ਪੁਰਾਣਾ, 6 ਸਤੰਬਰ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਕੀਤੇ ਜਾ ਰਹੇ ਵਧੀਆ ਕੰਮਕਾਜ, ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਸਹਿਯੋਗ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੇਖਦੇ ਹੋਏ ਭਾਜਪਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਐਡਵੋਕੇਟ ਅਮਿਤ ਅਗਰਵਾਲ ਨੂੰ ਜ਼ਿਲ੍ਹਾ ਟੀਮ ਵਿਚ ਸ਼ਾਮਿਲ ਕਰਦਿਆਂ ਜ਼ਿਲ੍ਹਾ ਸਕੱਤਰ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਹਰਜੋਤ ਕਮਲ ਨੇ ਕਿਹਾ ਕਿ ਪਾਰਟੀ ਪ੍ਰਤੀ ਸਮਰਪਣ, ਮਿਹਨਤ ਅਤੇ ਸਰਗਰਮ ਭੂਮਿਕਾ ਨਿਭਾਉਣ ਵਾਲੇ ਵਰਕਰਾਂ ਨੂੰ ਬਣਦਾ ਸਨਮਾਨ ਅਤੇ ਜ਼ਿੰਮੇਵਾਰੀ ਦੇਣਾ ਭਾਜਪਾ ਦੀ ਕਾਰਜਪ੍ਰਣਾਲੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਐਡਵੋਕੇਟ ਅਮਿਤ ਅਗਰਵਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਜ਼ਿਲ੍ਹਾ ਮੋਗਾ ਵਿਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਯੋਗਦਾਨ ਪਾਉਣਗੇ। ਦੂਜੇ ਪਾਸੇ ਆਪਣੀ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਅਮਿਤ ਅਗਰਵਾਲ ਨੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ।
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲੜੇ ਸੰਘਰਸ਼ ਦੀ ਹੋਈ ਇਤਿਹਾਸਕ ਜਿੱਤ-ਪ੍ਰਧਾਨ ਦੌਲਤਪੁਰਾ, ਰਵਿੰਦਰ ਮ... ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।