52ਵਾਂ ਸਾਲਾਨਾ ਕੀਰਤਨ ਸਮਾਗਮ 15 ਸਤੰਬਰ ਤੋਂ ਸ਼ੁਰੂ- ਬੀਬੀ ਹਰਜਿੰਦਰ ਕੌਰ
ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ) -ਇਸਤਰੀ ਸਤਿਸੰਗ ਸਭਾ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਲੋਂ 52ਵਾਂ ਸਾਲਾਨਾ ਕੀਰਤਨ ਸਮਾਗਮ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਤੀ : 15 ਸਤੰਬਰ 2026 ਤੋਂ 27 ਸਤੰਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਹਰਜਿੰਦਰ ਕੌਰ ਮੰਜੂ, ਬੀਬੀ ਜਤਿੰਦਰ ਕੌਰ, ਬੀਬੀ ਇੰਦਰਜੀਤ ਕੌਰ ਨੇ ਦੱਸਿਆ ਕਿ ਰੋਜ਼ਾਨਾ 12 ਦਿਨ ਗੁਰਦੁਆਰਾ ਬੀਬੀ ਕਾਹਨ ਕੌਰ ਦੀਆਂ ਬੀਬੀਆਂ ਦੇ ਜਥੇ 3 ਤੋਂ 4:30 ਵਜੇ ਤੱਕ ਕੀਰਤਨ ਕਰਨਗੇ।
ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ) -ਇਸਤਰੀ ਸਤਿਸੰਗ ਸਭਾ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਲੋਂ 52ਵਾਂ ਸਾਲਾਨਾ ਕੀਰਤਨ ਸਮਾਗਮ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਿਤੀ : 15 ਸਤੰਬਰ 2026 ਤੋਂ 27 ਸਤੰਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਹਰਜਿੰਦਰ ਕੌਰ ਮੰਜੂ, ਬੀਬੀ ਜਤਿੰਦਰ ਕੌਰ, ਬੀਬੀ ਇੰਦਰਜੀਤ ਕੌਰ ਨੇ ਦੱਸਿਆ ਕਿ ਰੋਜ਼ਾਨਾ 12 ਦਿਨ ਗੁਰਦੁਆਰਾ ਬੀਬੀ ਕਾਹਨ ਕੌਰ ਦੀਆਂ ਬੀਬੀਆਂ ਦੇ ਜਥੇ 3 ਤੋਂ 4:30 ਵਜੇ ਤੱਕ ਕੀਰਤਨ ਕਰਨਗੇ। ਭਾਈ ਦਵਿੰਦਰਦੁਆਰ ਸਿੰਘ 4:30 ਵਜੇ ਤੋਂ 5:30 ਵਜੇ ਤੱਕ ਹਰ ਰੋਜ ਕਥਾ ਤੇ ਕੀਰਤਨ ਦੀ ਸੇਵਾ ਨਿਭਾਉਣਗੇ, ਮਿਤੀ : 27 ਸਤੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਭਾਈ ਸਰਬਜੀਤ ਸਿੰਘ ਗੁਰਦੁਆਰਾ ਜ਼ਾਮਨੀ ਸਾਹਿਬ ਫ਼ਿਰੋਜ਼ਪੁਰ, ਭਾਈ ਸੁਰਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਭਾਈ ਪਰਮਜੀਤ ਸਿੰਘ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ, ਇਸਤਰੀ ਸਤਿਸੰਗ ਸਭਾ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ, ਭਾਈ ਚਰਨ ਸਿੰਘ ਹੈੱਡ ਗ੍ਰੰਥੀ, ਭਾਈ ਗੁਰਮੀਤ ਸਿੰਘ ਸੋਢੀ ਸਮਾਧ ਭਾਈ ਵਾਲੇ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ।