11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਕੂਲ ਖੇਡਾਂ ‘ਚ ਗਰੀਨ ਵੈਲੀ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮੋਗਾ, 10 ਸਤੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹੇ ਵਿਚ ਡੇਂਗੂ ਅਤੇ ਚਿਕਨਗੁਨੀਆ ਦੇ ਮਾਮਲਿਆਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਲਈ ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਗਤੀਵਿਧੀਆਂ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਡਿਸਟ੍ਰਿਕਟ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਬੰਧਿਤ ਵਿਭਾਗਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹੇ ਵਿਚ ਡੇਂਗੂ ਅਤੇ ਚਿਕਨਗੁਨੀਆ ਦੇ ਮਾਮਲਿਆਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਲਈ ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਗਤੀਵਿਧੀਆਂ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਡਿਸਟ੍ਰਿਕਟ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਬੰਧਿਤ ਵਿਭਾਗਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਸਿਹਤ ਵਿਭਾਗ ਵਲੋਂ ਦੱਸਿਆ ਗਿਆ ਕਿ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ। ਇਸ ਲਈ ਘਰਾਂ, ਸਕੂਲਾਂ, ਸਰਕਾਰੀ ਅਤੇ ਨਿੱਜੀ ਸੰਸਥਾਵਾਂ ਸਮੇਤ ਹੌਟਸਪੌਟ ਇਲਾਕਿਆਂ ਵਿਚ ਖੜ੍ਹੇ ਪਾਣੀ ਦੀ ਨਿਯਮਿਤ ਜਾਂਚ ਅਤੇ ਲਾਰਵਾ ਨਸ਼ਟ ਕਰਨ ਦੀ ਕਾਰਵਾਈ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੂੰ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਸਕੂਲਾਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਛੱਤਾਂ ਅਤੇ ਹੋਰ ਪਾਣੀ ਵਾਲੇ ਕੰਟੇਨਰਾਂ ਦੀ ਨਿਯਮਿਤ ਸਫ਼ਾਈ ਕਰਨ ਅਤੇ ਡੇਂਗੂ ਦੇ ਲੱਛਣ ਹੋਣ ‘ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ। ਮੀਟਿੰਗ ਵਿਚ ਸਿਹਤ ਵਿਭਾਗ ਵਲੋਂ ਡਾ. ਰੀਤੂ ਜੈਨ, ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਅਤੇ ਡਾ. ਉਪਿੰਦਰ ਸਿੰਘ ਜ਼ਿਲ੍ਹਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਸੁਮੀ, ਐਪੀਡੀਮੋਲੋਜਿਸਟ, ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਜੁਗਰਾਜ ਸਿੰਘ ਜੀ.ਐਮ. ਪੰਜਾਬ ਰੋਡਵੇਜ਼, ਡਾ. ਸੰਜੀਵ ਮਿੱਤਲ ਪ੍ਰਧਾਨ ਆਈ.ਐਮ.ਏ., ਇੰਦਰਜੀਤ ਸਿੰਘ ਲੇਬਰ ਇੰਸਪੈਕਟਰ, ਗੁਰਦਿਆਲ ਸਿੰਘ ਸਿੱਖਿਆ ਵਿਭਾਗ, ਜਗਰਾਜ ਸਿੰਘ ਜਲ ਸਪਲਾਈ ਹਾਜ਼ਰ ਸਨ।
ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ਦਾ ਕੈਪਟਨ ਪਰਿਵਾਰ ਮੱਖਣ ਬਰਾੜ ਨਾਲ ਥੰਮ੍ਹ ਵਾਂਗ ਖੜ੍ਹਾ ਅਗਲੀ ਖ਼ਬਰ ਪਿੰਡ ਮੀਨੀਆ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਪੰਜਾਬ ਦੇ ਲੋਕ ਸੱਤਾ ਪਰਿਵਰਤਨ ਕਰਨ ਦੇ ਲਈ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।