ਸਵ: ਜਗਰਾਜ ਸਿੰਘ ਪੱਤੋ ਹੀਰਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
ਨਿਹਾਲ ਸਿੰਘ ਵਾਲਾ, 11 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਰਾਮ ਸਿੰਘ ਪੱਤੋ ਹੀਰਾ ਸਿੰਘ ਦੇ ਸਤਿਕਾਰਯੋਗ ਪਿਤਾ ਜਗਰਾਜ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਗੁਰੂਸਰ (ਵੱਡਾ ਗੁਰਦੁਆਰਾ ਸਾਹਿਬ) ਪਿੰਡ ਪੱਤੋ ਹੀਰਾ ਸਿੰਘ (ਮੋਗਾ) ਵਿਖੇ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਭਾਈ ਮਨਦੀਪ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦਾ ਕੀਰਤਨ ਕਰਦਿਆਂ ਮਨੁੱਖੀ ਜੀਵਨ ‘ਚ ਪ੍ਰਮਾਤਮਾ ਦੇ ਹੁਕਮ ‘ਚ ਰਹਿ ਕੇ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ।
ਨਿਹਾਲ ਸਿੰਘ ਵਾਲਾ, 11 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਰਾਮ ਸਿੰਘ ਪੱਤੋ ਹੀਰਾ ਸਿੰਘ ਦੇ ਸਤਿਕਾਰਯੋਗ ਪਿਤਾ ਜਗਰਾਜ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਗੁਰੂਸਰ (ਵੱਡਾ ਗੁਰਦੁਆਰਾ ਸਾਹਿਬ) ਪਿੰਡ ਪੱਤੋ ਹੀਰਾ ਸਿੰਘ (ਮੋਗਾ) ਵਿਖੇ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਭਾਈ ਮਨਦੀਪ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦਾ ਕੀਰਤਨ ਕਰਦਿਆਂ ਮਨੁੱਖੀ ਜੀਵਨ ‘ਚ ਪ੍ਰਮਾਤਮਾ ਦੇ ਹੁਕਮ ‘ਚ ਰਹਿ ਕੇ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਸਵ. ਜਗਰਾਜ ਸਿੰਘ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨਾਲ ਹਮੇਸ਼ਾ ਵਫ਼ਾਦਾਰ ਸਿਪਾਹੀ ਬਣ ਕੇ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ (ਸਾਬਕਾ ਮੰਤਰੀ ਪੰਜਾਬ), ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਖੇਤੀਬਾੜੀ ਅਫ਼ਸਰ ਅੰਮ੍ਰਿਤਪਾਲ ਸਿੰਘ, ਕਾਂਗਰਸ ਪਾਰਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ, ਸਾਬਕਾ ਸਰਪੰਚ ਭਗਵੰਤ ਸਿੰਘ ਗਾਜੀਆਣਾ, ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਹਰਜੋਤ ਸਿੰਘ ਡੇਮਰੂ, ਇੰਚਾਰਜ ਹਰਿੰਦਰ ਸਿੰਘ ਹਿੰਦਾ ਮਹਿਰਾਜ, ਪ੍ਰਧਾਨ ਅਜੀਤ ਸਿੰਘ ਪੱਤੋ, ਸਰਪੰਚ ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਪ੍ਰਧਾਨ ਰੁਪਿੰਦਰ ਸਿੰਘ ਬਰਾੜ ਦੀਦਾਰੇ ਵਾਲਾ, ਸਾਬਕਾ ਸਰਪੰਚ ਪੂਰਨ ਸਿੰਘ ਜਵਾਹਰ ਸਿੰਘ ਵਾਲਾ, ਸਾਬਕਾ ਸਰਪੰਚ ਸੁਖਦੇਵ ਸਿੰਘ ਪੱਤੋ, ਸਾਬਕਾ ਸਰਪੰਚ ਅਮਰਜੀਤ ਸਿੰਘ ਪੱਤੋ, ਸਰਪੰਚ ਪਰਮਜੀਤ ਸਿੰਘ ਨੰਗਲ, ਬਾਬਾ ਰਾਮ ਲਾਲ ਦਰਵੇਸ਼ ਆਸ਼ਰਮ ਪੱਤੋ, ਸਾਬਕਾ ਸਰਪੰਚ ਤਾਰਾ ਸਿੰਘ ਮਾਣੂੰਕੇ, ਸਰਪੰਚ ਕੁਲਦੀਪ ਸਿੰਘ ਮਧੇਕੇ, ਪ੍ਰਧਾਨ ਵਿਜੇ ਕੁਮਾਰ ਮੰਗਲਾ, ਹਰਵਿੰਦਰ ਸਿੰਘ ਪੱਤੋ, ਪ੍ਰਧਾਨ ਹਰਨੇਕ ਸਿੰਘ ਬਰਾੜ, ਇਕਬਾਲ ਸਿੰਘ ਗਿੱਲ ਗਾਜੀਆਣਾ, ਦਵਿੰਦਰ ਸਿੰਘ ਦੀਨਾਂ, ਯੂਥ ਆਗੂ ਅਤਿੰਦਰਪਾਲ ਸਿੰਘ ਦੀਨਾਂ, ਕਾਲਾ ਸਿੰਘ ਪੱਤੋ, ਮਾ. ਚਮਕੌਰ ਸਿੰਘ ਬੀੜ ਬੱਧਨੀ, ਸੁਖਦੇਵ ਸਿੰਘ ਦਰਾਕਾ, ਸਾਬਕਾ ਸਰਪੰਚ ਅਮਰਿੰਦਰ ਸਿੰਘ ਸੈਦੋਕੇ, ਜੀਤਾ ਸੈਦੋਕੇ, ਸਰਪੰਚ ਤ੍ਰਿਲੋਚਨ ਸਿੰਘ ਮੱਲੇਆਣਾ, ਅਮਨਦੀਪ ਸਿੰਘ ਪਿੱਪਲੀ, ਗੁਰਤੇਜ ਸਿੰਘ ਸੰਧੂ, ਸਿਮਰਜੀਤ ਸਿੰਘ, ਸਰਪੰਚ ਸਵਰਨ ਸਿੰਘ ਦੀਦਾਰੇ ਵਾਲਾ, ਅਮਰਜੀਤ ਸਿੰਘ ਬੁੱਟਰ, ਐਸ.ਡੀ.ਓ. ਕਮਲਪ੍ਰੀਤ ਸਿੰਘ ਬਰਾੜ, ਨੰਬਰਦਾਰ ਅਮਰਜੀਤ ਸਿੰਘ ਦੀਦਾਰੇ ਵਾਲਾ, ਰੂਪ ਸਿੰਘ ਮਧੇਕੇ, ਕਾਲਾ ਸਿੰਘ ਮਧੇਕੇ, ਹਰਚੰਦ ਸਿੰਘ ਮਧੇਕੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਗੌੜਾ ਪੱਤੋ, ਪ੍ਰਧਾਨ ਸੁਖਚੈਨ ਸਿੰਘ ਬੱਧਨੀ, ਐਮ.ਸੀ. ਰਵਿੰਦਰਜੀਤ ਸਿੰਘ ਰਵੀ ਬੱਧਨੀ, ਪ੍ਰਿੰਸੀਪਲ ਚਰਨਜੀਤ ਸਿੰਘ ਡਾਲਾ, ਇੰਦਰਜੀਤ ਸਿੰਘ ਭਾਗੀਕੇ, ਜਸਦੀਪ ਸਿੰਘ ਡਾਲਾ, ਹਰਜਿੰਦਰ ਸਿੰਘ ਕੁੱਸਾ, ਪਰਮਜੀਤ ਸਿੰਘ ਬਰਾੜ, ਬਲਵੀਰ ਸਿੰਘ ਗੋਗਾ, ਪ੍ਰਭਜੋਤ ਸਿੰਘ ਰਣਸੀਂਹ, ਪ੍ਰਿੰਸੀਪਲ ਗੁਰਸੇਵਕ ਸਿੰਘ, ਬੱਬੀ ਪੱਤੋ ਆਦਿ ਨੇ ਹਾਜ਼ਰੀ ਲਗਵਾਈ।